ਗਉੜੀ ਮਹਲਾ ੫ ॥ ਧੰਨੁ ਇਹੁ ਥਾਨੁ ਗੋਵਿੰਦ ਗੁਣ ਗਾਏ ॥ ਕੁਸਲ ਖੇਮ ਪ੍ਰਭਿ ਆਪਿ ਬਸਾਏ ॥੧॥ ਰਹਾਉ ॥ ਬਿਪਤਿ ਤਹਾ ਜਹਾ ਹਰਿ ਸਿਮਰਨੁ ਨਾਹੀ ॥ ਕੋਟਿ ਅਨੰਦ ਜਹ ਹਰਿ ਗੁਨ ਗਾਹੀ ॥੧॥ ਹਰਿ ਬਿਸਰਿਐ ਦੁਖ ਰੋਗ ਘਨੇਰੇ ॥ ਪ੍ਰਭ ਸੇਵਾ ਜਮੁ ਲਗੈ ਨ ਨੇਰੇ ॥੨॥ ਸੋ ਵਡਭਾਗੀ ਨਿਹਚਲ ਥਾਨੁ ॥ ਜਹ ਜਪੀਐ ਪ੍ਰਭ ਕੇਵਲ ਨਾਮੁ ॥੩॥ ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ॥ ਨਾਨਕ ਕਉ ਮਿਲਿਆ ਅੰਤਰਜਾਮੀ ॥੪॥੮੯॥੧੫੮॥
Scroll