ਗਉੜੀ ਮਹਲਾ ੫ ॥ ਜੋ ਪ੍ਰਾਣੀ ਗੋਵਿੰਦੁ ਧਿਆਵੈ ॥ ਅਣਪੜਿਆ ਪਰਮ ਗਤਿ ਪਾਵੈ ॥੧॥ ਸਾਧੂ ਸੰਗਿ ਸਿਮਰਿ ਗੋਪਾਲ ॥ ਬਿਨੁ ਨਾਵੈ ਝੂਠਾ ਧਨੁ ਮਾਲੁ ॥੧॥ ਰਹਾਉ ॥ ਰੂਪਵੰਤੁ ਸੋ ਚਤੁਰੁ ਸਿਆਣਾ ॥ ਜਿਨਿ ਜਨਿ ਮਾਨਿਆ ਪ੍ਰਭ ਕਾ ਭਾਣਾ ॥੨॥ ਜਗ ਮਹਿ ਆਇਆ ਸੋ ਪਰਵਾਣੁ ॥ ਘਟਿ ਘਟਿ ਅਪਣਾ ਸੁਆਮੀ ਜਾਣੁ ॥੩॥ ਕਹੁ ਨਾਨਕ ਜਾ ਕੇ ਪੂਰਨ ਭਾਗ ॥ ਹਰਿ ਚਰਣੀ ਤਾ ਕਾ ਮਨੁ ਲਾਗ ॥੪॥੯੦॥੧੫੯॥
Scroll