ਗਉੜੀ ਮਹਲਾ ੫ ॥ ਸਾ ਮਤਿ ਨਿਰਮਲ ਕਹੀਅਤ ਧੀਰ ॥ ਰਾਮ ਰਸਾਇਣੁ ਪੀਵਤ ਬੀਰ ॥੧॥ ਹਰਿ ਕੇ ਚਰਣ ਹਿਰਦੈ ਕਰਿ ਓਟ ॥ ਜਨਮ ਮਰਣ ਤੇ ਹੋਵਤ ਛੋਟ ॥੧॥ ਰਹਾਉ ॥ ਸੋ ਤਨੁ ਨਿਰਮਲੁ ਜਿਤੁ ਉਪਜੈ ਨ ਪਾਪੁ ॥ ਰਾਮ ਰੰਗਿ ਨਿਰਮਲ ਪਰਤਾਪੁ ॥੨॥ ਸਾਧਸੰਗਿ ਮਿਟਿ ਜਾਤ ਬਿਕਾਰ ॥ ਸਭ ਤੇ ਊਚ ਏਹੋ ਉਪਕਾਰ ॥੩॥ ਪ੍ਰੇਮ ਭਗਤਿ ਰਾਤੇ ਗੋਪਾਲ ॥ ਨਾਨਕ ਜਾਚੈ ਸਾਧ ਰਵਾਲ ॥੪॥੯੨॥੧੬੧॥
Scroll