ਗਉੜੀ ਮਹਲਾ ੫ ॥ ਐਸੀ ਪ੍ਰੀਤਿ ਗੋਵਿੰਦ ਸਿਉ ਲਾਗੀ ॥ ਮੇਲਿ ਲਏ ਪੂਰਨ ਵਡਭਾਗੀ ॥੧॥ ਰਹਾਉ ॥ ਭਰਤਾ ਪੇਖਿ ਬਿਗਸੈ ਜਿਉ ਨਾਰੀ ॥ ਤਿਉ ਹਰਿ ਜਨੁ ਜੀਵੈ ਨਾਮੁ ਚਿਤਾਰੀ ॥੧॥ ਪੂਤ ਪੇਖਿ ਜਿਉ ਜੀਵਤ ਮਾਤਾ ॥ ਓਤਿ ਪੋਤਿ ਜਨੁ ਹਰਿ ਸਿਉ ਰਾਤਾ ॥੨॥ ਲੋਭੀ ਅਨਦੁ ਕਰੈ ਪੇਖਿ ਧਨਾ ॥ ਜਨ ਚਰਨ ਕਮਲ ਸਿਉ ਲਾਗੋ ਮਨਾ ॥੩॥ ਬਿਸਰੁ ਨਹੀ ਇਕੁ ਤਿਲੁ ਦਾਤਾਰ ॥ ਨਾਨਕ ਕੇ ਪ੍ਰਭ ਪ੍ਰਾਨ ਅਧਾਰ ॥੪॥੯੩॥੧੬੨॥
Scroll