ਗਉੜੀ ਮਹਲਾ ੫ ॥ ਗਰੀਬਾ ਉਪਰਿ ਜਿ ਖਿੰਜੈ ਦਾੜੀ ॥ ਪਾਰਬ੍ਰਹਮਿ ਸਾ ਅਗਨਿ ਮਹਿ ਸਾੜੀ ॥੧॥ ਪੂਰਾ ਨਿਆਉ ਕਰੇ ਕਰਤਾਰੁ ॥ ਅਪੁਨੇ ਦਾਸ ਕਉ ਰਾਖਨਹਾਰੁ ॥੧॥ ਰਹਾਉ ॥ ਆਦਿ ਜੁਗਾਦਿ ਪ੍ਰਗਟਿ ਪਰਤਾਪੁ ॥ ਨਿੰਦਕੁ ਮੁਆ ਉਪਜਿ ਵਡ ਤਾਪੁ ॥੨॥ ਤਿਨਿ ਮਾਰਿਆ ਜਿ ਰਖੈ ਨ ਕੋਇ ॥ ਆਗੈ ਪਾਛੈ ਮੰਦੀ ਸੋਇ ॥੩॥ ਅਪੁਨੇ ਦਾਸ ਰਾਖੈ ਕੰਠਿ ਲਾਇ ॥ ਸਰਣਿ ਨਾਨਕ ਹਰਿ ਨਾਮੁ ਧਿਆਇ ॥੪॥੯੮॥੧੬੭॥
Scroll