ਗਉੜੀ ਮਹਲਾ ੫ ॥ ਕੋਟਿ ਮਜਨ ਕੀਨੋ ਇਸਨਾਨ ॥ ਲਾਖ ਅਰਬ ਖਰਬ ਦੀਨੋ ਦਾਨੁ ॥ ਜਾ ਮਨਿ ਵਸਿਓ ਹਰਿ ਕੋ ਨਾਮੁ ॥੧॥ ਸਗਲ ਪਵਿਤ ਗੁਨ ਗਾਇ ਗੁਪਾਲ ॥ ਪਾਪ ਮਿਟਹਿ ਸਾਧੂ ਸਰਨਿ ਦਇਆਲ ॥ ਰਹਾਉ ॥ ਬਹੁਤੁ ਉਰਧ ਤਪ ਸਾਧਨ ਸਾਧੇ ॥ ਅਨਿਕ ਲਾਭ ਮਨੋਰਥ ਲਾਧੇ ॥ ਹਰਿ ਹਰਿ ਨਾਮ ਰਸਨ ਆਰਾਧੇ ॥੨॥ ਸਿੰਮ੍ਰਿਤਿ ਸਾਸਤ ਬੇਦ ਬਖਾਨੇ ॥ ਜੋਗ ਗਿਆਨ ਸਿਧ ਸੁਖ ਜਾਨੇ ॥ ਨਾਮੁ ਜਪਤ ਪ੍ਰਭ ਸਿਉ ਮਨ ਮਾਨੇ ॥੩॥ ਅਗਾਧਿ ਬੋਧਿ ਹਰਿ ਅਗਮ ਅਪਾਰੇ ॥ ਨਾਮੁ ਜਪਤ ਨਾਮੁ ਰਿਦੇ ਬੀਚਾਰੇ ॥ ਨਾਨਕ ਕਉ ਪ੍ਰਭ ਕਿਰਪਾ ਧਾਰੇ ॥੪॥੧੧੧॥

Leave a Reply

Powered By Indic IME