ਗਉੜੀ ਮਃ ੫ ॥ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ॥ ਚਰਨ ਕਮਲ ਗੁਰ ਰਿਦੈ ਬਸਾਇਆ ॥੧॥ ਗੁਰ ਗੋਬਿੰਦੁ ਪਾਰਬ੍ਰਹਮੁ ਪੂਰਾ ॥ ਤਿਸਹਿ ਅਰਾਧਿ ਮੇਰਾ ਮਨੁ ਧੀਰਾ ॥ ਰਹਾਉ ॥ ਅਨਦਿਨੁ ਜਪਉ ਗੁਰੂ ਗੁਰ ਨਾਮ ॥ ਤਾ ਤੇ ਸਿਧਿ ਭਏ ਸਗਲ ਕਾਂਮ ॥੨॥ ਦਰਸਨ ਦੇਖਿ ਸੀਤਲ ਮਨ ਭਏ ॥ ਜਨਮ ਜਨਮ ਕੇ ਕਿਲਬਿਖ ਗਏ ॥੩॥ ਕਹੁ ਨਾਨਕ ਕਹਾ ਭੈ ਭਾਈ ॥ ਅਪਨੇ ਸੇਵਕ ਕੀ ਆਪਿ ਪੈਜ ਰਖਾਈ ॥੪॥੧੧੨॥
Scroll