ਗਉੜੀ ਮਹਲਾ ੫ ॥ ਅਪਨੇ ਸੇਵਕ ਕਉ ਆਪਿ ਸਹਾਈ ॥ ਨਿਤ ਪ੍ਰਤਿਪਾਰੈ ਬਾਪ ਜੈਸੇ ਮਾਈ ॥੧॥ ਪ੍ਰਭ ਕੀ ਸਰਨਿ ਉਬਰੈ ਸਭ ਕੋਇ ॥ ਕਰਨ ਕਰਾਵਨ ਪੂਰਨ ਸਚੁ ਸੋਇ ॥ ਰਹਾਉ ॥ ਅਬ ਮਨਿ ਬਸਿਆ ਕਰਨੈਹਾਰਾ ॥ ਭੈ ਬਿਨਸੇ ਆਤਮ ਸੁਖ ਸਾਰਾ ॥੨॥ ਕਰਿ ਕਿਰਪਾ ਅਪਨੇ ਜਨ ਰਾਖੇ ॥ ਜਨਮ ਜਨਮ ਕੇ ਕਿਲਬਿਖ ਲਾਥੇ ॥੩॥ ਕਹਨੁ ਨ ਜਾਇ ਪ੍ਰਭ ਕੀ ਵਡਿਆਈ ॥ ਨਾਨਕ ਦਾਸ ਸਦਾ ਸਰਨਾਈ ॥੪॥੧੧੩॥
Scroll