ਰਾਗੁ ਗਉੜੀ ਬੈਰਾਗਣਿ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਦਯ ਗੁਸਾਈ ਮੀਤੁਲਾ ਤੂੰ ਸੰਗਿ ਹਮਾਰੈ ਬਾਸੁ ਜੀਉ ॥੧॥ ਰਹਾਉ ॥ ਤੁਝ ਬਿਨੁ ਘਰੀ ਨ ਜੀਵਨਾ ਧ੍ਰਿਗੁ ਰਹਣਾ ਸੰਸਾਰਿ ॥ ਜੀਅ ਪ੍ਰਾਣ ਸੁਖਦਾਤਿਆ ਨਿਮਖ ਨਿਮਖ ਬਲਿਹਾਰਿ ਜੀ ॥੧॥ ਹਸਤ ਅਲੰਬਨੁ ਦੇਹੁ ਪ੍ਰਭ ਗਰਤਹੁ ਉਧਰੁ ਗੋਪਾਲ ॥ ਮੋਹਿ ਨਿਰਗੁਨ ਮਤਿ ਥੋਰੀਆ ਤੂੰ ਸਦ ਹੀ ਦੀਨ ਦਇਆਲ ॥੨॥ ਕਿਆ ਸੁਖ ਤੇਰੇ ਸੰਮਲਾ ਕਵਨ ਬਿਧੀ ਬੀਚਾਰ ॥ ਸਰਣਿ ਸਮਾਈ ਦਾਸ ਹਿਤ ਊਚੇ ਅਗਮ ਅਪਾਰ ॥੩॥ ਸਗਲ ਪਦਾਰਥ ਅਸਟ ਸਿਧਿ ਨਾਮ ਮਹਾ ਰਸ ਮਾਹਿ ॥ ਸੁਪ੍ਰਸੰਨ ਭਏ ਕੇਸਵਾ ਸੇ ਜਨ ਹਰਿ ਗੁਣ ਗਾਹਿ ॥੪॥ ਮਾਤ ਪਿਤਾ ਸੁਤ ਬੰਧਪੋ ਤੂੰ ਮੇਰੇ ਪ੍ਰਾਣ ਅਧਾਰ ॥ ਸਾਧਸੰਗਿ ਨਾਨਕੁ ਭਜੈ ਬਿਖੁ ਤਰਿਆ ਸੰਸਾਰੁ ॥੫॥੧॥੧੧੬॥

Leave a Reply

Powered By Indic IME