ਗਉੜੀ ਬੈਰਾਗਣਿ ਰਹੋਏ ਕੇ ਛੰਤ ਕੇ ਘਰਿ ਮਃ ੫ ੴ ਸਤਿਗੁਰ ਪ੍ਰਸਾਦਿ ॥ ਹੈ ਕੋਈ ਰਾਮ ਪਿਆਰੋ ਗਾਵੈ ॥ ਸਰਬ ਕਲਿਆਣ ਸੂਖ ਸਚੁ ਪਾਵੈ ॥ ਰਹਾਉ ॥ ਬਨੁ ਬਨੁ ਖੋਜਤ ਫਿਰਤ ਬੈਰਾਗੀ ॥ ਬਿਰਲੇ ਕਾਹੂ ਏਕ ਲਿਵ ਲਾਗੀ ॥ ਜਿਨਿ ਹਰਿ ਪਾਇਆ ਸੇ ਵਡਭਾਗੀ ॥੧॥ ਬ੍ਰਹਮਾਦਿਕ ਸਨਕਾਦਿਕ ਚਾਹੈ ॥ ਜੋਗੀ ਜਤੀ ਸਿਧ ਹਰਿ ਆਹੈ ॥ ਜਿਸਹਿ ਪਰਾਪਤਿ ਸੋ ਹਰਿ ਗੁਣ ਗਾਹੈ ॥੨॥ ਤਾ ਕੀ ਸਰਣਿ ਜਿਨ ਬਿਸਰਤ ਨਾਹੀ ॥ ਵਡਭਾਗੀ ਹਰਿ ਸੰਤ ਮਿਲਾਹੀ ॥ ਜਨਮ ਮਰਣ ਤਿਹ ਮੂਲੇ ਨਾਹੀ ॥੩॥ ਕਰਿ ਕਿਰਪਾ ਮਿਲੁ ਪ੍ਰੀਤਮ ਪਿਆਰੇ ॥ ਬਿਨਉ ਸੁਨਹੁ ਪ੍ਰਭ ਊਚ ਅਪਾਰੇ ॥ ਨਾਨਕੁ ਮਾਂਗਤੁ ਨਾਮੁ ਅਧਾਰੇ ॥੪॥੧॥੧੧੭॥
Scroll