ਰਾਗੁ ਗਉੜੀ ਪੂਰਬੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ਕਿਨ ਬਿਧਿ ਮਿਲੈ ਗੁਸਾਈ ਮੇਰੇ ਰਾਮ ਰਾਇ ॥ ਕੋਈ ਐਸਾ ਸੰਤੁ ਸਹਜ ਸੁਖਦਾਤਾ ਮੋਹਿ ਮਾਰਗੁ ਦੇਇ ਬਤਾਈ ॥੧॥ ਰਹਾਉ ॥ ਅੰਤਰਿ ਅਲਖੁ ਨ ਜਾਈ ਲਖਿਆ ਵਿਚਿ ਪੜਦਾ ਹਉਮੈ ਪਾਈ ॥ ਮਾਇਆ ਮੋਹਿ ਸਭੋ ਜਗੁ ਸੋਇਆ ਇਹੁ ਭਰਮੁ ਕਹਹੁ ਕਿਉ ਜਾਈ ॥੧॥ ਏਕਾ ਸੰਗਤਿ ਇਕਤੁ ਗ੍ਰਿਹਿ ਬਸਤੇ ਮਿਲਿ ਬਾਤ ਨ ਕਰਤੇ ਭਾਈ ॥ ਏਕ ਬਸਤੁ ਬਿਨੁ ਪੰਚ ਦੁਹੇਲੇ ਓਹ ਬਸਤੁ ਅਗੋਚਰ ਠਾਈ ॥੨॥ ਜਿਸ ਕਾ ਗ੍ਰਿਹੁ ਤਿਨਿ ਦੀਆ ਤਾਲਾ ਕੁੰਜੀ ਗੁਰ ਸਉਪਾਈ ॥ ਅਨਿਕ ਉਪਾਵ ਕਰੇ ਨਹੀ ਪਾਵੈ ਬਿਨੁ ਸਤਿਗੁਰ ਸਰਣਾਈ ॥੩॥ ਜਿਨ ਕੇ ਬੰਧਨ ਕਾਟੇ ਸਤਿਗੁਰ ਤਿਨ ਸਾਧਸੰਗਤਿ ਲਿਵ ਲਾਈ ॥ ਪੰਚ ਜਨਾ ਮਿਲਿ ਮੰਗਲੁ ਗਾਇਆ ਹਰਿ ਨਾਨਕ ਭੇਦੁ ਨ ਭਾਈ ॥੪॥ ਮੇਰੇ ਰਾਮ ਰਾਇ ਇਨ ਬਿਧਿ ਮਿਲੈ ਗੁਸਾਈ ॥ ਸਹਜੁ ਭਇਆ ਭ੍ਰਮੁ ਖਿਨ ਮਹਿ ਨਾਠਾ ਮਿਲਿ ਜੋਤੀ ਜੋਤਿ ਸਮਾਈ ॥੧॥ ਰਹਾਉ ਦੂਜਾ ॥੧॥੧੨੨॥
Scroll