ਗਉੜੀ ਮਹਲਾ ੫ ॥ ਐਸੋ ਪਰਚਉ ਪਾਇਓ ॥ ਕਰੀ ਕ੍ਰਿਪਾ ਦਇਆਲ ਬੀਠੁਲੈ ਸਤਿਗੁਰ ਮੁਝਹਿ ਬਤਾਇਓ ॥੧॥ ਰਹਾਉ ॥ ਜਤ ਕਤ ਦੇਖਉ ਤਤ ਤਤ ਤੁਮ ਹੀ ਮੋਹਿ ਇਹੁ ਬਿਸੁਆਸੁ ਹੋਇ ਆਇਓ ॥ ਕੈ ਪਹਿ ਕਰਉ ਅਰਦਾਸਿ ਬੇਨਤੀ ਜਉ ਸੁਨਤੋ ਹੈ ਰਘੁਰਾਇਓ ॥੧॥ ਲਹਿਓ ਸਹਸਾ ਬੰਧਨ ਗੁਰਿ ਤੋਰੇ ਤਾਂ ਸਦਾ ਸਹਜ ਸੁਖੁ ਪਾਇਓ ॥ ਹੋਣਾ ਸਾ ਸੋਈ ਫੁਨਿ ਹੋਸੀ ਸੁਖੁ ਦੁਖੁ ਕਹਾ ਦਿਖਾਇਓ ॥੨॥ ਖੰਡ ਬ੍ਰਹਮੰਡ ਕਾ ਏਕੋ ਠਾਣਾ ਗੁਰਿ ਪਰਦਾ ਖੋਲਿ ਦਿਖਾਇਓ ॥ ਨਉ ਨਿਧਿ ਨਾਮੁ ਨਿਧਾਨੁ ਇਕ ਠਾਈ ਤਉ ਬਾਹਰਿ ਕੈਠੈ ਜਾਇਓ ॥੩॥ ਏਕੈ ਕਨਿਕ ਅਨਿਕ ਭਾਤਿ ਸਾਜੀ ਬਹੁ ਪਰਕਾਰ ਰਚਾਇਓ ॥ ਕਹੁ ਨਾਨਕ ਭਰਮੁ ਗੁਰਿ ਖੋਈ ਹੈ ਇਵ ਤਤੈ ਤਤੁ ਮਿਲਾਇਓ ॥੪॥੨॥੧੨੩॥
Scroll