ਗਉੜੀ ਮਹਲਾ ੫ ॥ ਅਉਧ ਘਟੈ ਦਿਨਸੁ ਰੈਨਾਰੇ ॥ ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥ ਕਰਉ ਬੇਨੰਤੀ ਸੁਨਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥ ਇਹੁ ਸੰਸਾਰੁ ਬਿਕਾਰੁ ਸਹਸੇ ਮਹਿ ਤਰਿਓ ਬ੍ਰਹਮ ਗਿਆਨੀ ॥ ਜਿਸਹਿ ਜਗਾਇ ਪੀਆਏ ਹਰਿ ਰਸੁ ਅਕਥ ਕਥਾ ਤਿਨਿ ਜਾਨੀ ॥੨॥ ਜਾ ਕਉ ਆਏ ਸੋਈ ਵਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥ ਨਾਨਕੁ ਦਾਸੁ ਇਹੀ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੩॥੧੨੪॥
Scroll