ਗਉੜੀ ਮਹਲਾ ੫ ॥ ਤੁਝ ਬਿਨੁ ਕਵਨੁ ਹਮਾਰਾ ॥ ਮੇਰੇ ਪ੍ਰੀਤਮ ਪ੍ਰਾਨ ਅਧਾਰਾ ॥੧॥ ਰਹਾਉ ॥ ਅੰਤਰ ਕੀ ਬਿਧਿ ਤੁਮ ਹੀ ਜਾਨੀ ਤੁਮ ਹੀ ਸਜਨ ਸੁਹੇਲੇ ॥ ਸਰਬ ਸੁਖਾ ਮੈ ਤੁਝ ਤੇ ਪਾਏ ਮੇਰੇ ਠਾਕੁਰ ਅਗਹ ਅਤੋਲੇ ॥੧॥ ਬਰਨਿ ਨ ਸਾਕਉ ਤੁਮਰੇ ਰੰਗਾ ਗੁਣ ਨਿਧਾਨ ਸੁਖਦਾਤੇ ॥ ਅਗਮ ਅਗੋਚਰ ਪ੍ਰਭ ਅਬਿਨਾਸੀ ਪੂਰੇ ਗੁਰ ਤੇ ਜਾਤੇ ॥੨॥ ਭ੍ਰਮੁ ਭਉ ਕਾਟਿ ਕੀਏ ਨਿਹਕੇਵਲ ਜਬ ਤੇ ਹਉਮੈ ਮਾਰੀ ॥ ਜਨਮ ਮਰਣ ਕੋ ਚੂਕੋ ਸਹਸਾ ਸਾਧਸੰਗਤਿ ਦਰਸਾਰੀ ॥੩॥ ਚਰਣ ਪਖਾਰਿ ਕਰਉ ਗੁਰ ਸੇਵਾ ਬਾਰਿ ਜਾਉ ਲਖ ਬਰੀਆ ॥ ਜਿਹ ਪ੍ਰਸਾਦਿ ਇਹੁ ਭਉਜਲੁ ਤਰਿਆ ਜਨ ਨਾਨਕ ਪ੍ਰਿਅ ਸੰਗਿ ਮਿਰੀਆ ॥੪॥੭॥੧੨੮॥

Leave a Reply

Powered By Indic IME