ਗਉੜੀ ਮਹਲਾ ੫ ॥ ਮਿਲਹੁ ਪਿਆਰੇ ਜੀਆ ॥ ਪ੍ਰਭ ਕੀਆ ਤੁਮਾਰਾ ਥੀਆ ॥੧॥ ਰਹਾਉ ॥ ਅਨਿਕ ਜਨਮ ਬਹੁ ਜੋਨੀ ਭ੍ਰਮਿਆ ਬਹੁਰਿ ਬਹੁਰਿ ਦੁਖੁ ਪਾਇਆ ॥ ਤੁਮਰੀ ਕ੍ਰਿਪਾ ਤੇ ਮਾਨੁਖ ਦੇਹ ਪਾਈ ਹੈ ਦੇਹੁ ਦਰਸੁ ਹਰਿ ਰਾਇਆ ॥੧॥ ਸੋਈ ਹੋਆ ਜੋ ਤਿਸੁ ਭਾਣਾ ਅਵਰੁ ਨ ਕਿਨ ਹੀ ਕੀਤਾ ॥ ਤੁਮਰੈ ਭਾਣੈ ਭਰਮਿ ਮੋਹਿ ਮੋਹਿਆ ਜਾਗਤੁ ਨਾਹੀ ਸੂਤਾ ॥੨॥ ਬਿਨਉ ਸੁਨਹੁ ਤੁਮ ਪ੍ਰਾਨਪਤਿ ਪਿਆਰੇ ਕਿਰਪਾ ਨਿਧਿ ਦਇਆਲਾ ॥ ਰਾਖਿ ਲੇਹੁ ਪਿਤਾ ਪ੍ਰਭ ਮੇਰੇ ਅਨਾਥਹ ਕਰਿ ਪ੍ਰਤਿਪਾਲਾ ॥੩॥ ਜਿਸ ਨੋ ਤੁਮਹਿ ਦਿਖਾਇਓ ਦਰਸਨੁ ਸਾਧਸੰਗਤਿ ਕੈ ਪਾਛੈ ॥ ਕਰਿ ਕਿਰਪਾ ਧੂਰਿ ਦੇਹੁ ਸੰਤਨ ਕੀ ਸੁਖੁ ਨਾਨਕੁ ਇਹੁ ਬਾਛੈ ॥੪॥੯॥੧੩੦॥
Scroll