ਗਉੜੀ ਮਹਲਾ ੫ ॥ ਹਉ ਤਾ ਕੈ ਬਲਿਹਾਰੀ ॥ ਜਾ ਕੈ ਕੇਵਲ ਨਾਮੁ ਅਧਾਰੀ ॥੧॥ ਰਹਾਉ ॥ ਮਹਿਮਾ ਤਾ ਕੀ ਕੇਤਕ ਗਨੀਐ ਜਨ ਪਾਰਬ੍ਰਹਮ ਰੰਗਿ ਰਾਤੇ ॥ ਸੂਖ ਸਹਜ ਆਨੰਦ ਤਿਨਾ ਸੰਗਿ ਉਨ ਸਮਸਰਿ ਅਵਰ ਨ ਦਾਤੇ ॥੧॥ ਜਗਤ ਉਧਾਰਣ ਸੇਈ ਆਏ ਜੋ ਜਨ ਦਰਸ ਪਿਆਸਾ ॥ ਉਨ ਕੀ ਸਰਣਿ ਪਰੈ ਸੋ ਤਰਿਆ ਸੰਤਸੰਗਿ ਪੂਰਨ ਆਸਾ ॥੨॥ ਤਾ ਕੈ ਚਰਣਿ ਪਰਉ ਤਾ ਜੀਵਾ ਜਨ ਕੈ ਸੰਗਿ ਨਿਹਾਲਾ ॥ ਭਗਤਨ ਕੀ ਰੇਣੁ ਹੋਇ ਮਨੁ ਮੇਰਾ ਹੋਹੁ ਪ੍ਰਭੂ ਕਿਰਪਾਲਾ ॥੩॥ ਰਾਜੁ ਜੋਬਨੁ ਅਵਧ ਜੋ ਦੀਸੈ ਸਭੁ ਕਿਛੁ ਜੁਗ ਮਹਿ ਘਾਟਿਆ ॥ ਨਾਮੁ ਨਿਧਾਨੁ ਸਦ ਨਵਤਨੁ ਨਿਰਮਲੁ ਇਹੁ ਨਾਨਕ ਹਰਿ ਧਨੁ ਖਾਟਿਆ ॥੪॥੧੦॥੧੩੧॥

Leave a Reply

Powered By Indic IME