ਗਉੜੀ ਮਹਲਾ ੫ ॥ ਜੋਗ ਜੁਗਤਿ ਸੁਨਿ ਆਇਓ ਗੁਰ ਤੇ ॥ ਮੋ ਕਉ ਸਤਿਗੁਰ ਸਬਦਿ ਬੁਝਾਇਓ ॥੧॥ ਰਹਾਉ ॥ ਨਉ ਖੰਡ ਪ੍ਰਿਥਮੀ ਇਸੁ ਤਨ ਮਹਿ ਰਵਿਆ ਨਿਮਖ ਨਿਮਖ ਨਮਸਕਾਰਾ ॥ ਦੀਖਿਆ ਗੁਰ ਕੀ ਮੁੰਦ੍ਰਾ ਕਾਨੀ ਦ੍ਰਿੜਿਓ ਏਕੁ ਨਿਰੰਕਾਰਾ ॥੧॥ ਪੰਚ ਚੇਲੇ ਮਿਲਿ ਭਏ ਇਕਤ੍ਰਾ ਏਕਸੁ ਕੈ ਵਸਿ ਕੀਏ ॥ ਦਸ ਬੈਰਾਗਨਿ ਆਗਿਆਕਾਰੀ ਤਬ ਨਿਰਮਲ ਜੋਗੀ ਥੀਏ ॥੨॥ ਭਰਮੁ ਜਰਾਇ ਚਰਾਈ ਬਿਭੂਤਾ ਪੰਥੁ ਏਕੁ ਕਰਿ ਪੇਖਿਆ ॥ ਸਹਜ ਸੂਖ ਸੋ ਕੀਨੀ ਭੁਗਤਾ ਜੋ ਠਾਕੁਰਿ ਮਸਤਕਿ ਲੇਖਿਆ ॥੩॥ ਜਹ ਭਉ ਨਾਹੀ ਤਹਾ ਆਸਨੁ ਬਾਧਿਓ ਸਿੰਗੀ ਅਨਹਤ ਬਾਨੀ ॥ ਤਤੁ ਬੀਚਾਰੁ ਡੰਡਾ ਕਰਿ ਰਾਖਿਓ ਜੁਗਤਿ ਨਾਮੁ ਮਨਿ ਭਾਨੀ ॥੪॥ ਐਸਾ ਜੋਗੀ ਵਡਭਾਗੀ ਭੇਟੈ ਮਾਇਆ ਕੇ ਬੰਧਨ ਕਾਟੈ ॥ ਸੇਵਾ ਪੂਜ ਕਰਉ ਤਿਸੁ ਮੂਰਤਿ ਕੀ ਨਾਨਕੁ ਤਿਸੁ ਪਗ ਚਾਟੈ ॥੫॥੧੧॥੧੩੨॥

Leave a Reply

Powered By Indic IME