ਗਉੜੀ ਮਹਲਾ ੫ ॥ ਅਨੂਪ ਪਦਾਰਥੁ ਨਾਮੁ ਸੁਨਹੁ ਸਗਲ ਧਿਆਇਲੇ ਮੀਤਾ ॥ ਹਰਿ ਅਉਖਧੁ ਜਾ ਕਉ ਗੁਰਿ ਦੀਆ ਤਾ ਕੇ ਨਿਰਮਲ ਚੀਤਾ ॥੧॥ ਰਹਾਉ ॥ ਅੰਧਕਾਰੁ ਮਿਟਿਓ ਤਿਹ ਤਨ ਤੇ ਗੁਰਿ ਸਬਦਿ ਦੀਪਕੁ ਪਰਗਾਸਾ ॥ ਭ੍ਰਮ ਕੀ ਜਾਲੀ ਤਾ ਕੀ ਕਾਟੀ ਜਾ ਕਉ ਸਾਧਸੰਗਤਿ ਬਿਸ੍ਵਾਸਾ ॥੧॥ ਤਾਰੀਲੇ ਭਵਜਲੁ ਤਾਰੂ ਬਿਖੜਾ ਬੋਹਿਥ ਸਾਧੂ ਸੰਗਾ ॥ ਪੂਰਨ ਹੋਈ ਮਨ ਕੀ ਆਸਾ ਗੁਰੁ ਭੇਟਿਓ ਹਰਿ ਰੰਗਾ ॥੨॥ ਨਾਮ ਖਜਾਨਾ ਭਗਤੀ ਪਾਇਆ ਮਨ ਤਨ ਤ੍ਰਿਪਤਿ ਅਘਾਏ ॥ ਨਾਨਕ ਹਰਿ ਜੀਉ ਤਾ ਕਉ ਦੇਵੈ ਜਾ ਕਉ ਹੁਕਮੁ ਮਨਾਏ ॥੩॥੧੨॥੧੩੩॥

Leave a Reply

Powered By Indic IME