ਗਉੜੀ ਮਹਲਾ ੫ ॥ ਦਇਆ ਮਇਆ ਕਰਿ ਪ੍ਰਾਨਪਤਿ ਮੋਰੇ ਮੋਹਿ ਅਨਾਥ ਸਰਣਿ ਪ੍ਰਭ ਤੋਰੀ ॥ ਅੰਧ ਕੂਪ ਮਹਿ ਹਾਥ ਦੇ ਰਾਖਹੁ ਕਛੂ ਸਿਆਨਪ ਉਕਤਿ ਨ ਮੋਰੀ ॥੧॥ ਰਹਾਉ ॥ ਕਰਨ ਕਰਾਵਨ ਸਭ ਕਿਛੁ ਤੁਮ ਹੀ ਤੁਮ ਸਮਰਥ ਨਾਹੀ ਅਨ ਹੋਰੀ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ਸੇ ਸੇਵਕ ਜਿਨ ਭਾਗ ਮਥੋਰੀ ॥੧॥ ਅਪੁਨੇ ਸੇਵਕ ਸੰਗਿ ਤੁਮ ਪ੍ਰਭ ਰਾਤੇ ਓਤਿ ਪੋਤਿ ਭਗਤਨ ਸੰਗਿ ਜੋਰੀ ॥ ਪ੍ਰਿਉ ਪ੍ਰਿਉ ਨਾਮੁ ਤੇਰਾ ਦਰਸਨੁ ਚਾਹੈ ਜੈਸੇ ਦ੍ਰਿਸਟਿ ਓਹ ਚੰਦ ਚਕੋਰੀ ॥੨॥ ਰਾਮ ਸੰਤ ਮਹਿ ਭੇਦੁ ਕਿਛੁ ਨਾਹੀ ਏਕੁ ਜਨੁ ਕਈ ਮਹਿ ਲਾਖ ਕਰੋਰੀ ॥ ਜਾ ਕੈ ਹੀਐ ਪ੍ਰਗਟੁ ਪ੍ਰਭੁ ਹੋਆ ਅਨਦਿਨੁ ਕੀਰਤਨੁ ਰਸਨ ਰਮੋਰੀ ॥੩॥ ਤੁਮ ਸਮਰਥ ਅਪਾਰ ਅਤਿ ਊਚੇ ਸੁਖਦਾਤੇ ਪ੍ਰਭ ਪ੍ਰਾਨ ਅਧੋਰੀ ॥ ਨਾਨਕ ਕਉ ਪ੍ਰਭ ਕੀਜੈ ਕਿਰਪਾ ਉਨ ਸੰਤਨ ਕੈ ਸੰਗਿ ਸੰਗੋਰੀ ॥੪॥੧੩॥੧੩੪॥
Scroll