ਗਉੜੀ ਮਹਲਾ ੫ ॥ ਤੁਮ ਹਰਿ ਸੇਤੀ ਰਾਤੇ ਸੰਤਹੁ ॥ ਨਿਬਾਹਿ ਲੇਹੁ ਮੋ ਕਉ ਪੁਰਖ ਬਿਧਾਤੇ ਓੜਿ ਪਹੁਚਾਵਹੁ ਦਾਤੇ ॥੧॥ ਰਹਾਉ ॥ ਤੁਮਰਾ ਮਰਮੁ ਤੁਮਾ ਹੀ ਜਾਨਿਆ ਤੁਮ ਪੂਰਨ ਪੁਰਖ ਬਿਧਾਤੇ ॥ ਰਾਖਹੁ ਸਰਣਿ ਅਨਾਥ ਦੀਨ ਕਉ ਕਰਹੁ ਹਮਾਰੀ ਗਾਤੇ ॥੧॥ ਤਰਣ ਸਾਗਰ ਬੋਹਿਥ ਚਰਣ ਤੁਮਾਰੇ ਤੁਮ ਜਾਨਹੁ ਅਪੁਨੀ ਭਾਤੇ ॥ ਕਰਿ ਕਿਰਪਾ ਜਿਸੁ ਰਾਖਹੁ ਸੰਗੇ ਤੇ ਤੇ ਪਾਰਿ ਪਰਾਤੇ ॥੨॥ ਈਤ ਊਤ ਪ੍ਰਭ ਤੁਮ ਸਮਰਥਾ ਸਭੁ ਕਿਛੁ ਤੁਮਰੈ ਹਾਥੇ ॥ ਐਸਾ ਨਿਧਾਨੁ ਦੇਹੁ ਮੋ ਕਉ ਹਰਿ ਜਨ ਚਲੈ ਹਮਾਰੈ ਸਾਥੇ ॥੩॥ ਨਿਰਗੁਨੀਆਰੇ ਕਉ ਗੁਨੁ ਕੀਜੈ ਹਰਿ ਨਾਮੁ ਮੇਰਾ ਮਨੁ ਜਾਪੇ ॥ ਸੰਤ ਪ੍ਰਸਾਦਿ ਨਾਨਕ ਹਰਿ ਭੇਟੇ ਮਨ ਤਨ ਸੀਤਲ ਧ੍ਰਾਪੇ ॥੪॥੧੪॥੧੩੫॥
Scroll