ਗਉੜੀ ਮਹਲਾ ੫ ॥ ਸਹਜਿ ਸਮਾਇਓ ਦੇਵ ॥ ਮੋ ਕਉ ਸਤਿਗੁਰ ਭਏ ਦਇਆਲ ਦੇਵ ॥੧॥ ਰਹਾਉ ॥ ਕਾਟਿ ਜੇਵਰੀ ਕੀਓ ਦਾਸਰੋ ਸੰਤਨ ਟਹਲਾਇਓ ॥ ਏਕ ਨਾਮ ਕੋ ਥੀਓ ਪੂਜਾਰੀ ਮੋ ਕਉ ਅਚਰਜੁ ਗੁਰਹਿ ਦਿਖਾਇਓ ॥੧॥ ਭਇਓ ਪ੍ਰਗਾਸੁ ਸਰਬ ਉਜੀਆਰਾ ਗੁਰ ਗਿਆਨੁ ਮਨਹਿ ਪ੍ਰਗਟਾਇਓ ॥ ਅੰਮ੍ਰਿਤੁ ਨਾਮੁ ਪੀਓ ਮਨੁ ਤ੍ਰਿਪਤਿਆ ਅਨਭੈ ਠਹਰਾਇਓ ॥੨॥ ਮਾਨਿ ਆਗਿਆ ਸਰਬ ਸੁਖ ਪਾਏ ਦੂਖਹ ਠਾਉ ਗਵਾਇਓ ॥ ਜਉ ਸੁਪ੍ਰਸੰਨ ਭਏ ਪ੍ਰਭ ਠਾਕੁਰ ਸਭੁ ਆਨਦ ਰੂਪੁ ਦਿਖਾਇਓ ॥੩॥ ਨਾ ਕਿਛੁ ਆਵਤ ਨਾ ਕਿਛੁ ਜਾਵਤ ਸਭੁ ਖੇਲੁ ਕੀਓ ਹਰਿ ਰਾਇਓ ॥ ਕਹੁ ਨਾਨਕ ਅਗਮ ਅਗਮ ਹੈ ਠਾਕੁਰ ਭਗਤ ਟੇਕ ਹਰਿ ਨਾਇਓ ॥੪॥੧੫॥੧੩੬॥

Leave a Reply

Powered By Indic IME