ਗਉੜੀ ਮਹਲਾ ੫ ॥ ਪਾਰਬ੍ਰਹਮ ਪੂਰਨ ਪਰਮੇਸੁਰ ਮਨ ਤਾ ਕੀ ਓਟ ਗਹੀਜੈ ਰੇ ॥ ਜਿਨਿ ਧਾਰੇ ਬ੍ਰਹਮੰਡ ਖੰਡ ਹਰਿ ਤਾ ਕੋ ਨਾਮੁ ਜਪੀਜੈ ਰੇ ॥੧॥ ਰਹਾਉ ॥ ਮਨ ਕੀ ਮਤਿ ਤਿਆਗਹੁ ਹਰਿ ਜਨ ਹੁਕਮੁ ਬੂਝਿ ਸੁਖੁ ਪਾਈਐ ਰੇ ॥ ਜੋ ਪ੍ਰਭੁ ਕਰੈ ਸੋਈ ਭਲ ਮਾਨਹੁ ਸੁਖਿ ਦੁਖਿ ਓਹੀ ਧਿਆਈਐ ਰੇ ॥੧॥ ਕੋਟਿ ਪਤਿਤ ਉਧਾਰੇ ਖਿਨ ਮਹਿ ਕਰਤੇ ਬਾਰ ਨ ਲਾਗੈ ਰੇ ॥ ਦੀਨ ਦਰਦ ਦੁਖ ਭੰਜਨ ਸੁਆਮੀ ਜਿਸੁ ਭਾਵੈ ਤਿਸਹਿ ਨਿਵਾਜੈ ਰੇ ॥੨॥ ਸਭ ਕੋ ਮਾਤ ਪਿਤਾ ਪ੍ਰਤਿਪਾਲਕ ਜੀਅ ਪ੍ਰਾਨ ਸੁਖ ਸਾਗਰੁ ਰੇ ॥ ਦੇਂਦੇ ਤੋਟਿ ਨਾਹੀ ਤਿਸੁ ਕਰਤੇ ਪੂਰਿ ਰਹਿਓ ਰਤਨਾਗਰੁ ਰੇ ॥੩॥ ਜਾਚਿਕੁ ਜਾਚੈ ਨਾਮੁ ਤੇਰਾ ਸੁਆਮੀ ਘਟ ਘਟ ਅੰਤਰਿ ਸੋਈ ਰੇ ॥ ਨਾਨਕੁ ਦਾਸੁ ਤਾ ਕੀ ਸਰਣਾਈ ਜਾ ਤੇ ਬ੍ਰਿਥਾ ਨ ਕੋਈ ਰੇ ॥੪॥੧੬॥੧੩੭॥

Leave a Reply

Powered By Indic IME