ਰਾਗੁ ਗਉੜੀ ਪੂਰਬੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਕਬਹੂ ਨ ਮਨਹੁ ਬਿਸਾਰੇ ॥ ਈਹਾ ਊਹਾ ਸਰਬ ਸੁਖਦਾਤਾ ਸਗਲ ਘਟਾ ਪ੍ਰਤਿਪਾਰੇ ॥੧॥ ਰਹਾਉ ॥ ਮਹਾ ਕਸਟ ਕਾਟੈ ਖਿਨ ਭੀਤਰਿ ਰਸਨਾ ਨਾਮੁ ਚਿਤਾਰੇ ॥ ਸੀਤਲ ਸਾਂਤਿ ਸੂਖ ਹਰਿ ਸਰਣੀ ਜਲਤੀ ਅਗਨਿ ਨਿਵਾਰੇ ॥੧॥ ਗਰਭ ਕੁੰਡ ਨਰਕ ਤੇ ਰਾਖੈ ਭਵਜਲੁ ਪਾਰਿ ਉਤਾਰੇ ॥ ਚਰਨ ਕਮਲ ਆਰਾਧਤ ਮਨ ਮਹਿ ਜਮ ਕੀ ਤ੍ਰਾਸ ਬਿਦਾਰੇ ॥੨॥ ਪੂਰਨ ਪਾਰਬ੍ਰਹਮ ਪਰਮੇਸੁਰ ਊਚਾ ਅਗਮ ਅਪਾਰੇ ॥ ਗੁਣ ਗਾਵਤ ਧਿਆਵਤ ਸੁਖ ਸਾਗਰ ਜੂਏ ਜਨਮੁ ਨ ਹਾਰੇ ॥੩॥ ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨੋ ਨਿਰਗੁਣ ਕੇ ਦਾਤਾਰੇ ॥ ਕਰਿ ਕਿਰਪਾ ਅਪੁਨੋ ਨਾਮੁ ਦੀਜੈ ਨਾਨਕ ਸਦ ਬਲਿਹਾਰੇ ॥੪॥੧॥੧੩੮॥

Leave a Reply

Powered By Indic IME