ਰਾਗੁ ਗਉੜੀ ਚੇਤੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਸੁਖੁ ਨਾਹੀ ਰੇ ਹਰਿ ਭਗਤਿ ਬਿਨਾ ॥ ਜੀਤਿ ਜਨਮੁ ਇਹੁ ਰਤਨੁ ਅਮੋਲਕੁ ਸਾਧਸੰਗਤਿ ਜਪਿ ਇਕ ਖਿਨਾ ॥੧॥ ਰਹਾਉ ॥ ਸੁਤ ਸੰਪਤਿ ਬਨਿਤਾ ਬਿਨੋਦ ॥ ਛੋਡਿ ਗਏ ਬਹੁ ਲੋਗ ਭੋਗ ॥੧॥ ਹੈਵਰ ਗੈਵਰ ਰਾਜ ਰੰਗ ॥ ਤਿਆਗਿ ਚਲਿਓ ਹੈ ਮੂੜ ਨੰਗ ॥੨॥ ਚੋਆ ਚੰਦਨ ਦੇਹ ਫੂਲਿਆ ॥ ਸੋ ਤਨੁ ਧਰ ਸੰਗਿ ਰੂਲਿਆ ॥੩॥ ਮੋਹਿ ਮੋਹਿਆ ਜਾਨੈ ਦੂਰਿ ਹੈ ॥ ਕਹੁ ਨਾਨਕ ਸਦਾ ਹਦੂਰਿ ਹੈ ॥੪॥੧॥੧੩੯॥
Scroll