ਗਉੜੀ ਮਹਲਾ ੫ ॥ ਮਨ ਧਰ ਤਰਬੇ ਹਰਿ ਨਾਮ ਨੋ ॥ ਸਾਗਰ ਲਹਰਿ ਸੰਸਾ ਸੰਸਾਰੁ ਗੁਰੁ ਬੋਹਿਥੁ ਪਾਰ ਗਰਾਮਨੋ ॥੧॥ ਰਹਾਉ ॥ ਕਲਿ ਕਾਲਖ ਅੰਧਿਆਰੀਆ ॥ ਗੁਰ ਗਿਆਨ ਦੀਪਕ ਉਜਿਆਰੀਆ ॥੧॥ ਬਿਖੁ ਬਿਖਿਆ ਪਸਰੀ ਅਤਿ ਘਨੀ ॥ ਉਬਰੇ ਜਪਿ ਜਪਿ ਹਰਿ ਗੁਨੀ ॥੨॥ ਮਤਵਾਰੋ ਮਾਇਆ ਸੋਇਆ ॥ ਗੁਰ ਭੇਟਤ ਭ੍ਰਮੁ ਭਉ ਖੋਇਆ ॥੩॥ ਕਹੁ ਨਾਨਕ ਏਕੁ ਧਿਆਇਆ ॥ ਘਟਿ ਘਟਿ ਨਦਰੀ ਆਇਆ ॥੪॥੨॥੧੪੦॥
Scroll