ਗਉੜੀ ਮਹਲਾ ੫ ॥ ਜਾ ਕਉ ਬਿਸਰੈ ਰਾਮ ਨਾਮ ਤਾਹੂ ਕਉ ਪੀਰ ॥ ਸਾਧਸੰਗਤਿ ਮਿਲਿ ਹਰਿ ਰਵਹਿ ਸੇ ਗੁਣੀ ਗਹੀਰ ॥੧॥ ਰਹਾਉ ॥ ਜਾ ਕਉ ਗੁਰਮੁਖਿ ਰਿਦੈ ਬੁਧਿ ॥ ਤਾ ਕੈ ਕਰ ਤਲ ਨਵ ਨਿਧਿ ਸਿਧਿ ॥੧॥ ਜੋ ਜਾਨਹਿ ਹਰਿ ਪ੍ਰਭ ਧਨੀ ॥ ਕਿਛੁ ਨਾਹੀ ਤਾ ਕੈ ਕਮੀ ॥੨॥ ਕਰਣੈਹਾਰੁ ਪਛਾਨਿਆ ॥ ਸਰਬ ਸੂਖ ਰੰਗ ਮਾਣਿਆ ॥੩॥ ਹਰਿ ਧਨੁ ਜਾ ਕੈ ਗ੍ਰਿਹਿ ਵਸੈ ॥ ਕਹੁ ਨਾਨਕ ਤਿਨ ਸੰਗਿ ਦੁਖੁ ਨਸੈ ॥੪॥੯॥੧੪੭॥

Leave a Reply

Powered By Indic IME