ਗਉੜੀ ਪੂਰਬੀ ਮਹਲਾ ੫ ॥ ਮੇਰੇ ਮਨ ਗੁਰੁ ਗੁਰੁ ਗੁਰੁ ਸਦ ਕਰੀਐ ॥ ਰਤਨ ਜਨਮੁ ਸਫਲੁ ਗੁਰਿ ਕੀਆ ਦਰਸਨ ਕਉ ਬਲਿਹਰੀਐ ॥੧॥ ਰਹਾਉ ॥ ਜੇਤੇ ਸਾਸ ਗ੍ਰਾਸ ਮਨੁ ਲੇਤਾ ਤੇਤੇ ਹੀ ਗੁਨ ਗਾਈਐ ॥ ਜਉ ਹੋਇ ਦੈਆਲੁ ਸਤਿਗੁਰੁ ਅਪੁਨਾ ਤਾ ਇਹ ਮਤਿ ਬੁਧਿ ਪਾਈਐ ॥੧॥ ਮੇਰੇ ਮਨ ਨਾਮਿ ਲਏ ਜਮ ਬੰਧ ਤੇ ਛੂਟਹਿ ਸਰਬ ਸੁਖਾ ਸੁਖ ਪਾਈਐ ॥ ਸੇਵਿ ਸੁਆਮੀ ਸਤਿਗੁਰੁ ਦਾਤਾ ਮਨ ਬੰਛਤ ਫਲ ਆਈਐ ॥੨॥ ਨਾਮੁ ਇਸਟੁ ਮੀਤ ਸੁਤ ਕਰਤਾ ਮਨ ਸੰਗਿ ਤੁਹਾਰੈ ਚਾਲੈ ॥ ਕਰਿ ਸੇਵਾ ਸਤਿਗੁਰ ਅਪੁਨੇ ਕੀ ਗੁਰ ਤੇ ਪਾਈਐ ਪਾਲੈ ॥੩॥ ਗੁਰਿ ਕਿਰਪਾਲਿ ਕ੍ਰਿਪਾ ਪ੍ਰਭਿ ਧਾਰੀ ਬਿਨਸੇ ਸਰਬ ਅੰਦੇਸਾ ॥ ਨਾਨਕ ਸੁਖੁ ਪਾਇਆ ਹਰਿ ਕੀਰਤਨਿ ਮਿਟਿਓ ਸਗਲ ਕਲੇਸਾ ॥੪॥੧੫॥੧੫੩॥

Leave a Reply

Powered By Indic IME