ਰਾਗੁ ਗੌੜੀ ਮਾਲਵਾ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਹਰਿ ਨਾਮੁ ਲੇਹੁ ਮੀਤਾ ਲੇਹੁ ਆਗੈ ਬਿਖਮ ਪੰਥੁ ਭੈਆਨ ॥੧॥ ਰਹਾਉ ॥ ਸੇਵਤ ਸੇਵਤ ਸਦਾ ਸੇਵਿ ਤੇਰੈ ਸੰਗਿ ਬਸਤੁ ਹੈ ਕਾਲੁ ॥ ਕਰਿ ਸੇਵਾ ਤੂੰ ਸਾਧ ਕੀ ਹੋ ਕਾਟੀਐ ਜਮ ਜਾਲੁ ॥੧॥ ਹੋਮ ਜਗ ਤੀਰਥ ਕੀਏ ਬਿਚਿ ਹਉਮੈ ਬਧੇ ਬਿਕਾਰ ॥ ਨਰਕੁ ਸੁਰਗੁ ਦੁਇ ਭੁੰਚਨਾ ਹੋਇ ਬਹੁਰਿ ਬਹੁਰਿ ਅਵਤਾਰ ॥੨॥ ਸਿਵ ਪੁਰੀ ਬ੍ਰਹਮ ਇੰਦ੍ਰ ਪੁਰੀ ਨਿਹਚਲੁ ਕੋ ਥਾਉ ਨਾਹਿ ॥ ਬਿਨੁ ਹਰਿ ਸੇਵਾ ਸੁਖੁ ਨਹੀ ਹੋ ਸਾਕਤ ਆਵਹਿ ਜਾਹਿ ॥੩॥ ਜੈਸੋ ਗੁਰਿ ਉਪਦੇਸਿਆ ਮੈ ਤੈਸੋ ਕਹਿਆ ਪੁਕਾਰਿ ॥ ਨਾਨਕੁ ਕਹੈ ਸੁਨਿ ਰੇ ਮਨਾ ਕਰਿ ਕੀਰਤਨੁ ਹੋਇ ਉਧਾਰੁ ॥੪॥੧॥੧੫੮॥

Leave a Reply

Powered By Indic IME