ਰਾਗੁ ਗਉੜੀ ਮਾਲਾ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਪਾਇਓ ਬਾਲ ਬੁਧਿ ਸੁਖੁ ਰੇ ॥ ਹਰਖ ਸੋਗ ਹਾਨਿ ਮਿਰਤੁ ਦੂਖ ਸੁਖ ਚਿਤਿ ਸਮਸਰਿ ਗੁਰ ਮਿਲੇ ॥੧॥ ਰਹਾਉ ॥ ਜਉ ਲਉ ਹਉ ਕਿਛੁ ਸੋਚਉ ਚਿਤਵਉ ਤਉ ਲਉ ਦੁਖਨੁ ਭਰੇ ॥ ਜਉ ਕ੍ਰਿਪਾਲੁ ਗੁਰੁ ਪੂਰਾ ਭੇਟਿਆ ਤਉ ਆਨਦ ਸਹਜੇ ॥੧॥ ਜੇਤੀ ਸਿਆਨਪ ਕਰਮ ਹਉ ਕੀਏ ਤੇਤੇ ਬੰਧ ਪਰੇ ॥ ਜਉ ਸਾਧੂ ਕਰੁ ਮਸਤਕਿ ਧਰਿਓ ਤਬ ਹਮ ਮੁਕਤ ਭਏ ॥੨॥ ਜਉ ਲਉ ਮੇਰੋ ਮੇਰੋ ਕਰਤੋ ਤਉ ਲਉ ਬਿਖੁ ਘੇਰੇ ॥ ਮਨੁ ਤਨੁ ਬੁਧਿ ਅਰਪੀ ਠਾਕੁਰ ਕਉ ਤਬ ਹਮ ਸਹਜਿ ਸੋਏ ॥੩॥ ਜਉ ਲਉ ਪੋਟ ਉਠਾਈ ਚਲਿਅਉ ਤਉ ਲਉ ਡਾਨ ਭਰੇ ॥ ਪੋਟ ਡਾਰਿ ਗੁਰੁ ਪੂਰਾ ਮਿਲਿਆ ਤਉ ਨਾਨਕ ਨਿਰਭਏ ॥੪॥੧॥੧੫੯॥
Scroll