ਗਉੜੀ ਮਾਲਾ ਮਹਲਾ ੫ ॥ ਹਰਿ ਬਿਨੁ ਅਵਰ ਕ੍ਰਿਆ ਬਿਰਥੇ ॥ ਜਪ ਤਪ ਸੰਜਮ ਕਰਮ ਕਮਾਣੇ ਇਹਿ ਓਰੈ ਮੂਸੇ ॥੧॥ ਰਹਾਉ ॥ ਬਰਤ ਨੇਮ ਸੰਜਮ ਮਹਿ ਰਹਤਾ ਤਿਨ ਕਾ ਆਢੁ ਨ ਪਾਇਆ ॥ ਆਗੈ ਚਲਣੁ ਅਉਰੁ ਹੈ ਭਾਈ ਊਂਹਾ ਕਾਮਿ ਨ ਆਇਆ ॥੧॥ ਤੀਰਥਿ ਨਾਇ ਅਰੁ ਧਰਨੀ ਭ੍ਰਮਤਾ ਆਗੈ ਠਉਰ ਨ ਪਾਵੈ ॥ ਊਹਾ ਕਾਮਿ ਨ ਆਵੈ ਇਹ ਬਿਧਿ ਓਹੁ ਲੋਗਨ ਹੀ ਪਤੀਆਵੈ ॥੨॥ ਚਤੁਰ ਬੇਦ ਮੁਖ ਬਚਨੀ ਉਚਰੈ ਆਗੈ ਮਹਲੁ ਨ ਪਾਈਐ ॥ ਬੂਝੈ ਨਾਹੀ ਏਕੁ ਸੁਧਾਖਰੁ ਓਹੁ ਸਗਲੀ ਝਾਖ ਝਖਾਈਐ ॥੩॥ ਨਾਨਕੁ ਕਹਤੋ ਇਹੁ ਬੀਚਾਰਾ ਜਿ ਕਮਾਵੈ ਸੁ ਪਾਰ ਗਰਾਮੀ ॥ ਗੁਰੁ ਸੇਵਹੁ ਅਰੁ ਨਾਮੁ ਧਿਆਵਹੁ ਤਿਆਗਹੁ ਮਨਹੁ ਗੁਮਾਨੀ ॥੪॥੬॥੧੬੪॥
Scroll