ਗਉੜੀ ਮਾਲਾ ੫ ॥ ਮਾਧਉ ਹਰਿ ਹਰਿ ਹਰਿ ਮੁਖਿ ਕਹੀਐ ॥ ਹਮ ਤੇ ਕਛੂ ਨ ਹੋਵੈ ਸੁਆਮੀ ਜਿਉ ਰਾਖਹੁ ਤਿਉ ਰਹੀਐ ॥੧॥ ਰਹਾਉ ॥ ਕਿਆ ਕਿਛੁ ਕਰੈ ਕਿ ਕਰਣੈਹਾਰਾ ਕਿਆ ਇਸੁ ਹਾਥਿ ਬਿਚਾਰੇ ॥ ਜਿਤੁ ਤੁਮ ਲਾਵਹੁ ਤਿਤ ਹੀ ਲਾਗਾ ਪੂਰਨ ਖਸਮ ਹਮਾਰੇ ॥੧॥ ਕਰਹੁ ਕ੍ਰਿਪਾ ਸਰਬ ਕੇ ਦਾਤੇ ਏਕ ਰੂਪ ਲਿਵ ਲਾਵਹੁ ॥ ਨਾਨਕ ਕੀ ਬੇਨੰਤੀ ਹਰਿ ਪਹਿ ਅਪੁਨਾ ਨਾਮੁ ਜਪਾਵਹੁ ॥੨॥੭॥੧੬੫॥
Scroll