ਰਾਗੁ ਗਉੜੀ ਮਾਝ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਦੀਨ ਦਇਆਲ ਦਮੋਦਰ ਰਾਇਆ ਜੀਉ ॥ ਕੋਟਿ ਜਨਾ ਕਰਿ ਸੇਵ ਲਗਾਇਆ ਜੀਉ ॥ ਭਗਤ ਵਛਲੁ ਤੇਰਾ ਬਿਰਦੁ ਰਖਾਇਆ ਜੀਉ ॥ ਪੂਰਨ ਸਭਨੀ ਜਾਈ ਜੀਉ ॥੧॥ ਕਿਉ ਪੇਖਾ ਪ੍ਰੀਤਮੁ ਕਵਣ ਸੁਕਰਣੀ ਜੀਉ ॥ ਸੰਤਾ ਦਾਸੀ ਸੇਵਾ ਚਰਣੀ ਜੀਉ ॥ ਇਹੁ ਜੀਉ ਵਤਾਈ ਬਲਿ ਬਲਿ ਜਾਈ ਜੀਉ ॥ ਤਿਸੁ ਨਿਵਿ ਨਿਵਿ ਲਾਗਉ ਪਾਈ ਜੀਉ ॥੨॥ ਪੋਥੀ ਪੰਡਿਤ ਬੇਦ ਖੋਜੰਤਾ ਜੀਉ ॥ ਹੋਇ ਬੈਰਾਗੀ ਤੀਰਥਿ ਨਾਵੰਤਾ ਜੀਉ ॥ ਗੀਤ ਨਾਦ ਕੀਰਤਨੁ ਗਾਵੰਤਾ ਜੀਉ ॥ ਹਰਿ ਨਿਰਭਉ ਨਾਮੁ ਧਿਆਈ ਜੀਉ ॥੩॥ ਭਏ ਕ੍ਰਿਪਾਲ ਸੁਆਮੀ ਮੇਰੇ ਜੀਉ ॥ ਪਤਿਤ ਪਵਿਤ ਲਗਿ ਗੁਰ ਕੇ ਪੈਰੇ ਜੀਉ ॥ ਭ੍ਰਮੁ ਭਉ ਕਾਟਿ ਕੀਏ ਨਿਰਵੈਰੇ ਜੀਉ ॥ ਗੁਰ ਮਨ ਕੀ ਆਸ ਪੂਰਾਈ ਜੀਉ ॥੪॥ ਜਿਨਿ ਨਾਉ ਪਾਇਆ ਸੋ ਧਨਵੰਤਾ ਜੀਉ ॥ ਜਿਨਿ ਪ੍ਰਭੁ ਧਿਆਇਆ ਸੁ ਸੋਭਾਵੰਤਾ ਜੀਉ ॥ ਜਿਸੁ ਸਾਧੂ ਸੰਗਤਿ ਤਿਸੁ ਸਭ ਸੁਕਰਣੀ ਜੀਉ ॥ ਜਨ ਨਾਨਕ ਸਹਜਿ ਸਮਾਈ ਜੀਉ ॥੫॥੧॥੧੬੬॥

Leave a Reply

Powered By Indic IME