ਗਉੜੀ ਮਹਲਾ ੫ ਮਾਝ ॥ ਆਉ ਹਮਾਰੈ ਰਾਮ ਪਿਆਰੇ ਜੀਉ ॥ ਰੈਣਿ ਦਿਨਸੁ ਸਾਸਿ ਸਾਸਿ ਚਿਤਾਰੇ ਜੀਉ ॥ ਸੰਤ ਦੇਉ ਸੰਦੇਸਾ ਪੈ ਚਰਣਾਰੇ ਜੀਉ ॥ ਤੁਧੁ ਬਿਨੁ ਕਿਤੁ ਬਿਧਿ ਤਰੀਐ ਜੀਉ ॥੧॥ ਸੰਗਿ ਤੁਮਾਰੈ ਮੈ ਕਰੇ ਅਨੰਦਾ ਜੀਉ ॥ ਵਣਿ ਤਿਣਿ ਤ੍ਰਿਭਵਣਿ ਸੁਖ ਪਰਮਾਨੰਦਾ ਜੀਉ ॥ ਸੇਜ ਸੁਹਾਵੀ ਇਹੁ ਮਨੁ ਬਿਗਸੰਦਾ ਜੀਉ ॥ ਪੇਖਿ ਦਰਸਨੁ ਇਹੁ ਸੁਖੁ ਲਹੀਐ ਜੀਉ ॥੨॥ ਚਰਣ ਪਖਾਰਿ ਕਰੀ ਨਿਤ ਸੇਵਾ ਜੀਉ ॥ ਪੂਜਾ ਅਰਚਾ ਬੰਦਨ ਦੇਵਾ ਜੀਉ ॥ ਦਾਸਨਿ ਦਾਸੁ ਨਾਮੁ ਜਪਿ ਲੇਵਾ ਜੀਉ ॥ ਬਿਨਉ ਠਾਕੁਰ ਪਹਿ ਕਹੀਐ ਜੀਉ ॥੩॥ ਇਛ ਪੁੰਨੀ ਮੇਰੀ ਮਨੁ ਤਨੁ ਹਰਿਆ ਜੀਉ ॥ ਦਰਸਨ ਪੇਖਤ ਸਭ ਦੁਖ ਪਰਹਰਿਆ ਜੀਉ ॥ ਹਰਿ ਹਰਿ ਨਾਮੁ ਜਪੇ ਜਪਿ ਤਰਿਆ ਜੀਉ ॥ ਇਹੁ ਅਜਰੁ ਨਾਨਕ ਸੁਖੁ ਸਹੀਐ ਜੀਉ ॥੪॥੨॥੧੬੭॥
Scroll