ਗਉੜੀ ਮਾਝ ਮਹਲਾ ੫ ॥ ਸੁਣਿ ਸੁਣਿ ਸਾਜਨ ਮਨ ਮਿਤ ਪਿਆਰੇ ਜੀਉ ॥ ਮਨੁ ਤਨੁ ਤੇਰਾ ਇਹੁ ਜੀਉ ਭਿ ਵਾਰੇ ਜੀਉ ॥ ਵਿਸਰੁ ਨਾਹੀ ਪ੍ਰਭ ਪ੍ਰਾਣ ਅਧਾਰੇ ਜੀਉ ॥ ਸਦਾ ਤੇਰੀ ਸਰਣਾਈ ਜੀਉ ॥੧॥ ਜਿਸੁ ਮਿਲਿਐ ਮਨੁ ਜੀਵੈ ਭਾਈ ਜੀਉ ॥ ਗੁਰ ਪਰਸਾਦੀ ਸੋ ਹਰਿ ਹਰਿ ਪਾਈ ਜੀਉ ॥ ਸਭ ਕਿਛੁ ਪ੍ਰਭ ਕਾ ਪ੍ਰਭ ਕੀਆ ਜਾਈ ਜੀਉ ॥ ਪ੍ਰਭ ਕਉ ਸਦ ਬਲਿ ਜਾਈ ਜੀਉ ॥੨॥ ਏਹੁ ਨਿਧਾਨੁ ਜਪੈ ਵਡਭਾਗੀ ਜੀਉ ॥ ਨਾਮ ਨਿਰੰਜਨ ਏਕ ਲਿਵ ਲਾਗੀ ਜੀਉ ॥ ਗੁਰੁ ਪੂਰਾ ਪਾਇਆ ਸਭੁ ਦੁਖੁ ਮਿਟਾਇਆ ਜੀਉ ॥ ਆਠ ਪਹਰ ਗੁਣ ਗਾਇਆ ਜੀਉ ॥੩॥ ਰਤਨ ਪਦਾਰਥ ਹਰਿ ਨਾਮੁ ਤੁਮਾਰਾ ਜੀਉ ॥ ਤੂੰ ਸਚਾ ਸਾਹੁ ਭਗਤੁ ਵਣਜਾਰਾ ਜੀਉ ॥ ਹਰਿ ਧਨੁ ਰਾਸਿ ਸਚੁ ਵਾਪਾਰਾ ਜੀਉ ॥ ਜਨ ਨਾਨਕ ਸਦ ਬਲਿਹਾਰਾ ਜੀਉ ॥੪॥੩॥੧੬੮॥
Scroll