ਰਾਗੁ ਗਉੜੀ ਮਾਝ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਤੂੰ ਮੇਰਾ ਬਹੁ ਮਾਣੁ ਕਰਤੇ ਤੂੰ ਮੇਰਾ ਬਹੁ ਮਾਣੁ ॥ ਜੋਰਿ ਤੁਮਾਰੈ ਸੁਖਿ ਵਸਾ ਸਚੁ ਸਬਦੁ ਨੀਸਾਣੁ ॥੧॥ ਰਹਾਉ ॥ ਸਭੇ ਗਲਾ ਜਾਤੀਆ ਸੁਣਿ ਕੈ ਚੁਪ ਕੀਆ ॥ ਕਦ ਹੀ ਸੁਰਤਿ ਨ ਲਧੀਆ ਮਾਇਆ ਮੋਹੜਿਆ ॥੧॥ ਦੇਇ ਬੁਝਾਰਤ ਸਾਰਤਾ ਸੇ ਅਖੀ ਡਿਠੜਿਆ ॥ ਕੋਈ ਜਿ ਮੂਰਖੁ ਲੋਭੀਆ ਮੂਲਿ ਨ ਸੁਣੀ ਕਹਿਆ ॥੨॥ ਇਕਸੁ ਦੁਹੁ ਚਹੁ ਕਿਆ ਗਣੀ ਸਭ ਇਕਤੁ ਸਾਦਿ ਮੁਠੀ ॥ ਇਕੁ ਅਧੁ ਨਾਇ ਰਸੀਅੜਾ ਕਾ ਵਿਰਲੀ ਜਾਇ ਵੁਠੀ ॥੩॥ ਭਗਤ ਸਚੇ ਦਰਿ ਸੋਹਦੇ ਅਨਦ ਕਰਹਿ ਦਿਨ ਰਾਤਿ ॥ ਰੰਗਿ ਰਤੇ ਪਰਮੇਸਰੈ ਜਨ ਨਾਨਕ ਤਿਨ ਬਲਿ ਜਾਤ ॥੪॥੧॥੧੬੯॥
Scroll