ਗਉੜੀ ਮਹਲਾ ੫ ਮਾਂਝ ॥ ਦੁਖ ਭੰਜਨੁ ਤੇਰਾ ਨਾਮੁ ਜੀ ਦੁਖ ਭੰਜਨੁ ਤੇਰਾ ਨਾਮੁ ॥ ਆਠ ਪਹਰ ਆਰਾਧੀਐ ਪੂਰਨ ਸਤਿਗੁਰ ਗਿਆਨੁ ॥੧॥ ਰਹਾਉ ॥ ਜਿਤੁ ਘਟਿ ਵਸੈ ਪਾਰਬ੍ਰਹਮੁ ਸੋਈ ਸੁਹਾਵਾ ਥਾਉ ॥ ਜਮ ਕੰਕਰੁ ਨੇੜਿ ਨ ਆਵਈ ਰਸਨਾ ਹਰਿ ਗੁਣ ਗਾਉ ॥੧॥ ਸੇਵਾ ਸੁਰਤਿ ਨ ਜਾਣੀਆ ਨਾ ਜਾਪੈ ਆਰਾਧਿ ॥ ਓਟ ਤੇਰੀ ਜਗਜੀਵਨਾ ਮੇਰੇ ਠਾਕੁਰ ਅਗਮ ਅਗਾਧਿ ॥੨॥ ਭਏ ਕ੍ਰਿਪਾਲ ਗੁਸਾਈਆ ਨਠੇ ਸੋਗ ਸੰਤਾਪ ॥ ਤਤੀ ਵਾਉ ਨ ਲਗਈ ਸਤਿਗੁਰਿ ਰਖੇ ਆਪਿ ॥੩॥ ਗੁਰੁ ਨਾਰਾਇਣੁ ਦਯੁ ਗੁਰੁ ਗੁਰੁ ਸਚਾ ਸਿਰਜਣਹਾਰੁ ॥ ਗੁਰਿ ਤੁਠੈ ਸਭ ਕਿਛੁ ਪਾਇਆ ਜਨ ਨਾਨਕ ਸਦ ਬਲਿਹਾਰ ॥੪॥੨॥੧੭੦॥
Scroll