ਰਾਗੁ ਗਉੜੀ ਅਸਟਪਦੀਆ ਮਹਲਾ ੧ ਗਉੜੀ ਗੁਆਰੇਰੀ ੴ ਸਤਿਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ਨਿਧਿ ਸਿਧਿ ਨਿਰਮਲ ਨਾਮੁ ਬੀਚਾਰੁ ॥ ਪੂਰਨ ਪੂਰਿ ਰਹਿਆ ਬਿਖੁ ਮਾਰਿ ॥ ਤ੍ਰਿਕੁਟੀ ਛੂਟੀ ਬਿਮਲ ਮਝਾਰਿ ॥ ਗੁਰ ਕੀ ਮਤਿ ਜੀਇ ਆਈ ਕਾਰਿ ॥੧॥ ਇਨ ਬਿਧਿ ਰਾਮ ਰਮਤ ਮਨੁ ਮਾਨਿਆ ॥ ਗਿਆਨ ਅੰਜਨੁ ਗੁਰ ਸਬਦਿ ਪਛਾਨਿਆ ॥੧॥ ਰਹਾਉ ॥ ਇਕੁ ਸੁਖੁ ਮਾਨਿਆ ਸਹਜਿ ਮਿਲਾਇਆ ॥ ਨਿਰਮਲ ਬਾਣੀ ਭਰਮੁ ਚੁਕਾਇਆ ॥ ਲਾਲ ਭਏ ਸੂਹਾ ਰੰਗੁ ਮਾਇਆ ॥ ਨਦਰਿ ਭਈ ਬਿਖੁ ਠਾਕਿ ਰਹਾਇਆ ॥੨॥ ਉਲਟ ਭਈ ਜੀਵਤ ਮਰਿ ਜਾਗਿਆ ॥ ਸਬਦਿ ਰਵੇ ਮਨੁ ਹਰਿ ਸਿਉ ਲਾਗਿਆ ॥ ਰਸੁ ਸੰਗ੍ਰਹਿ ਬਿਖੁ ਪਰਹਰਿ ਤਿਆਗਿਆ ॥ ਭਾਇ ਬਸੇ ਜਮ ਕਾ ਭਉ ਭਾਗਿਆ ॥੩॥ ਸਾਦ ਰਹੇ ਬਾਦੰ ਅਹੰਕਾਰਾ ॥ ਚਿਤੁ ਹਰਿ ਸਿਉ ਰਾਤਾ ਹੁਕਮਿ ਅਪਾਰਾ ॥ ਜਾਤਿ ਰਹੇ ਪਤਿ ਕੇ ਆਚਾਰਾ ॥ ਦ੍ਰਿਸਟਿ ਭਈ ਸੁਖੁ ਆਤਮ ਧਾਰਾ ॥੪॥ ਤੁਝ ਬਿਨੁ ਕੋਇ ਨ ਦੇਖਉ ਮੀਤੁ ॥ ਕਿਸੁ ਸੇਵਉ ਕਿਸੁ ਦੇਵਉ ਚੀਤੁ ॥ ਕਿਸੁ ਪੂਛਉ ਕਿਸੁ ਲਾਗਉ ਪਾਇ ॥ ਕਿਸੁ ਉਪਦੇਸਿ ਰਹਾ ਲਿਵ ਲਾਇ ॥੫॥ ਗੁਰ ਸੇਵੀ ਗੁਰ ਲਾਗਉ ਪਾਇ ॥ ਭਗਤਿ ਕਰੀ ਰਾਚਉ ਹਰਿ ਨਾਇ ॥ ਸਿਖਿਆ ਦੀਖਿਆ ਭੋਜਨ ਭਾਉ ॥ ਹੁਕਮਿ ਸੰਜੋਗੀ ਨਿਜ ਘਰਿ ਜਾਉ ॥੬॥ ਗਰਬ ਗਤੰ ਸੁਖ ਆਤਮ ਧਿਆਨਾ ॥ ਜੋਤਿ ਭਈ ਜੋਤੀ ਮਾਹਿ ਸਮਾਨਾ ॥ ਲਿਖਤੁ ਮਿਟੈ ਨਹੀ ਸਬਦੁ ਨੀਸਾਨਾ ॥ ਕਰਤਾ ਕਰਣਾ ਕਰਤਾ ਜਾਨਾ ॥੭॥ ਨਹ ਪੰਡਿਤੁ ਨਹ ਚਤੁਰੁ ਸਿਆਨਾ ॥ ਨਹ ਭੂਲੋ ਨਹ ਭਰਮਿ ਭੁਲਾਨਾ ॥ ਕਥਉ ਨ ਕਥਨੀ ਹੁਕਮੁ ਪਛਾਨਾ ॥ ਨਾਨਕ ਗੁਰਮਤਿ ਸਹਜਿ ਸਮਾਨਾ ॥੮॥੧॥

Leave a Reply

Powered By Indic IME