ਗਉੜੀ ਗੁਆਰੇਰੀ ਮਹਲਾ ੧ ॥ ਮਨੁ ਕੁੰਚਰੁ ਕਾਇਆ ਉਦਿਆਨੈ ॥ ਗੁਰੁ ਅੰਕਸੁ ਸਚੁ ਸਬਦੁ ਨੀਸਾਨੈ ॥ ਰਾਜ ਦੁਆਰੈ ਸੋਭ ਸੁ ਮਾਨੈ ॥੧॥ ਚਤੁਰਾਈ ਨਹ ਚੀਨਿਆ ਜਾਇ ॥ ਬਿਨੁ ਮਾਰੇ ਕਿਉ ਕੀਮਤਿ ਪਾਇ ॥੧॥ ਰਹਾਉ ॥ ਘਰ ਮਹਿ ਅੰਮ੍ਰਿਤੁ ਤਸਕਰੁ ਲੇਈ ॥ ਨੰਨਾਕਾਰੁ ਨ ਕੋਇ ਕਰੇਈ ॥ ਰਾਖੈ ਆਪਿ ਵਡਿਆਈ ਦੇਈ ॥੨॥ ਨੀਲ ਅਨੀਲ ਅਗਨਿ ਇਕ ਠਾਈ ॥ ਜਲਿ ਨਿਵਰੀ ਗੁਰਿ ਬੂਝ ਬੁਝਾਈ ॥ ਮਨੁ ਦੇ ਲੀਆ ਰਹਸਿ ਗੁਣ ਗਾਈ ॥੩॥ ਜੈਸਾ ਘਰਿ ਬਾਹਰਿ ਸੋ ਤੈਸਾ ॥ ਬੈਸਿ ਗੁਫਾ ਮਹਿ ਆਖਉ ਕੈਸਾ ॥ ਸਾਗਰਿ ਡੂਗਰਿ ਨਿਰਭਉ ਐਸਾ ॥੪॥ ਮੂਏ ਕਉ ਕਹੁ ਮਾਰੇ ਕਉਨੁ ॥ ਨਿਡਰੇ ਕਉ ਕੈਸਾ ਡਰੁ ਕਵਨੁ ॥ ਸਬਦਿ ਪਛਾਨੈ ਤੀਨੇ ਭਉਨ ॥੫॥ ਜਿਨਿ ਕਹਿਆ ਤਿਨਿ ਕਹਨੁ ਵਖਾਨਿਆ ॥ ਜਿਨਿ ਬੂਝਿਆ ਤਿਨਿ ਸਹਜਿ ਪਛਾਨਿਆ ॥ ਦੇਖਿ ਬੀਚਾਰਿ ਮੇਰਾ ਮਨੁ ਮਾਨਿਆ ॥੬॥ ਕੀਰਤਿ ਸੂਰਤਿ ਮੁਕਤਿ ਇਕ ਨਾਈ ॥ ਤਹੀ ਨਿਰੰਜਨੁ ਰਹਿਆ ਸਮਾਈ ॥ ਨਿਜ ਘਰਿ ਬਿਆਪਿ ਰਹਿਆ ਨਿਜ ਠਾਈ ॥੭॥ ਉਸਤਤਿ ਕਰਹਿ ਕੇਤੇ ਮੁਨਿ ਪ੍ਰੀਤਿ ॥ ਤਨਿ ਮਨਿ ਸੂਚੈ ਸਾਚੁ ਸੁ ਚੀਤਿ ॥ ਨਾਨਕ ਹਰਿ ਭਜੁ ਨੀਤਾ ਨੀਤਿ ॥੮॥੨॥
Scroll