ਗਉੜੀ ਮਹਲਾ ੧ ॥ ਖਿਮਾ ਗਹੀ ਬ੍ਰਤੁ ਸੀਲ ਸੰਤੋਖੰ ॥ ਰੋਗੁ ਨ ਬਿਆਪੈ ਨਾ ਜਮ ਦੋਖੰ ॥ ਮੁਕਤ ਭਏ ਪ੍ਰਭ ਰੂਪ ਨ ਰੇਖੰ ॥੧॥ ਜੋਗੀ ਕਉ ਕੈਸਾ ਡਰੁ ਹੋਇ ॥ ਰੂਖਿ ਬਿਰਖਿ ਗ੍ਰਿਹਿ ਬਾਹਰਿ ਸੋਇ ॥੧॥ ਰਹਾਉ ॥ ਨਿਰਭਉ ਜੋਗੀ ਨਿਰੰਜਨੁ ਧਿਆਵੈ ॥ ਅਨਦਿਨੁ ਜਾਗੈ ਸਚਿ ਲਿਵ ਲਾਵੈ ॥ ਸੋ ਜੋਗੀ ਮੇਰੈ ਮਨਿ ਭਾਵੈ ॥੨॥ ਕਾਲੁ ਜਾਲੁ ਬ੍ਰਹਮ ਅਗਨੀ ਜਾਰੇ ॥ ਜਰਾ ਮਰਣ ਗਤੁ ਗਰਬੁ ਨਿਵਾਰੇ ॥ ਆਪਿ ਤਰੈ ਪਿਤਰੀ ਨਿਸਤਾਰੇ ॥੩॥ ਸਤਿਗੁਰੁ ਸੇਵੇ ਸੋ ਜੋਗੀ ਹੋਇ ॥ ਭੈ ਰਚਿ ਰਹੈ ਸੁ ਨਿਰਭਉ ਹੋਇ ॥ ਜੈਸਾ ਸੇਵੈ ਤੈਸੋ ਹੋਇ ॥੪॥ ਨਰ ਨਿਹਕੇਵਲ ਨਿਰਭਉ ਨਾਉ ॥ ਅਨਾਥਹ ਨਾਥ ਕਰੇ ਬਲਿ ਜਾਉ ॥ ਪੁਨਰਪਿ ਜਨਮੁ ਨਾਹੀ ਗੁਣ ਗਾਉ ॥੫॥ ਅੰਤਰਿ ਬਾਹਰਿ ਏਕੋ ਜਾਣੈ ॥ ਗੁਰ ਕੈ ਸਬਦੇ ਆਪੁ ਪਛਾਣੈ ॥ ਸਾਚੈ ਸਬਦਿ ਦਰਿ ਨੀਸਾਣੈ ॥੬॥ ਸਬਦਿ ਮਰੈ ਤਿਸੁ ਨਿਜ ਘਰਿ ਵਾਸਾ ॥ ਆਵੈ ਨ ਜਾਵੈ ਚੂਕੈ ਆਸਾ ॥ ਗੁਰ ਕੈ ਸਬਦਿ ਕਮਲੁ ਪਰਗਾਸਾ ॥੭॥ ਜੋ ਦੀਸੈ ਸੋ ਆਸ ਨਿਰਾਸਾ ॥ ਕਾਮ ਕ੍ਰੋਧ ਬਿਖੁ ਭੂਖ ਪਿਆਸਾ ॥ ਨਾਨਕ ਬਿਰਲੇ ਮਿਲਹਿ ਉਦਾਸਾ ॥੮॥੭॥
Scroll