ਗਉੜੀ ਮਹਲਾ ੧ ॥ ਚੋਆ ਚੰਦਨੁ ਅੰਕਿ ਚੜਾਵਉ ॥ ਪਾਟ ਪਟੰਬਰ ਪਹਿਰਿ ਹਢਾਵਉ ॥ ਬਿਨੁ ਹਰਿ ਨਾਮ ਕਹਾ ਸੁਖੁ ਪਾਵਉ ॥੧॥ ਕਿਆ ਪਹਿਰਉ ਕਿਆ ਓਢਿ ਦਿਖਾਵਉ ॥ ਬਿਨੁ ਜਗਦੀਸ ਕਹਾ ਸੁਖੁ ਪਾਵਉ ॥੧॥ ਰਹਾਉ ॥ ਕਾਨੀ ਕੁੰਡਲ ਗਲਿ ਮੋਤੀਅਨ ਕੀ ਮਾਲਾ ॥ ਲਾਲ ਨਿਹਾਲੀ ਫੂਲ ਗੁਲਾਲਾ ॥ ਬਿਨੁ ਜਗਦੀਸ ਕਹਾ ਸੁਖੁ ਭਾਲਾ ॥੨॥ ਨੈਨ ਸਲੋਨੀ ਸੁੰਦਰ ਨਾਰੀ ॥ ਖੋੜ ਸੀਗਾਰ ਕਰੈ ਅਤਿ ਪਿਆਰੀ ॥ ਬਿਨੁ ਜਗਦੀਸ ਭਜੇ ਨਿਤ ਖੁਆਰੀ ॥੩॥ ਦਰ ਘਰ ਮਹਲਾ ਸੇਜ ਸੁਖਾਲੀ ॥ ਅਹਿਨਿਸਿ ਫੂਲ ਬਿਛਾਵੈ ਮਾਲੀ ॥ ਬਿਨੁ ਹਰਿ ਨਾਮ ਸੁ ਦੇਹ ਦੁਖਾਲੀ ॥੪॥ ਹੈਵਰ ਗੈਵਰ ਨੇਜੇ ਵਾਜੇ ॥ ਲਸਕਰ ਨੇਬ ਖਵਾਸੀ ਪਾਜੇ ॥ ਬਿਨੁ ਜਗਦੀਸ ਝੂਠੇ ਦਿਵਾਜੇ ॥੫॥ ਸਿਧੁ ਕਹਾਵਉ ਰਿਧਿ ਸਿਧਿ ਬੁਲਾਵਉ ॥ ਤਾਜ ਕੁਲਹ ਸਿਰਿ ਛਤ੍ਰੁ ਬਨਾਵਉ ॥ ਬਿਨੁ ਜਗਦੀਸ ਕਹਾ ਸਚੁ ਪਾਵਉ ॥੬॥ ਖਾਨੁ ਮਲੂਕੁ ਕਹਾਵਉ ਰਾਜਾ ॥ ਅਬੇ ਤਬੇ ਕੂੜੇ ਹੈ ਪਾਜਾ ॥ ਬਿਨੁ ਗੁਰ ਸਬਦ ਨ ਸਵਰਸਿ ਕਾਜਾ ॥੭॥ ਹਉਮੈ ਮਮਤਾ ਗੁਰ ਸਬਦਿ ਵਿਸਾਰੀ ॥ ਗੁਰਮਤਿ ਜਾਨਿਆ ਰਿਦੈ ਮੁਰਾਰੀ ॥ ਪ੍ਰਣਵਤਿ ਨਾਨਕ ਸਰਣਿ ਤੁਮਾਰੀ ॥੮॥੧੦॥

Leave a Reply

Powered By Indic IME