ਗਉੜੀ ਮਹਲਾ ੧ ॥ ਸੇਵਾ ਏਕ ਨ ਜਾਨਸਿ ਅਵਰੇ ॥ ਪਰਪੰਚ ਬਿਆਧਿ ਤਿਆਗੈ ਕਵਰੇ ॥ ਭਾਇ ਮਿਲੈ ਸਚੁ ਸਾਚੈ ਸਚੁ ਰੇ ॥੧॥ ਐਸਾ ਰਾਮ ਭਗਤੁ ਜਨੁ ਹੋਈ ॥ ਹਰਿ ਗੁਣ ਗਾਇ ਮਿਲੈ ਮਲੁ ਧੋਈ ॥੧॥ ਰਹਾਉ ॥ ਊਂਧੋ ਕਵਲੁ ਸਗਲ ਸੰਸਾਰੈ ॥ ਦੁਰਮਤਿ ਅਗਨਿ ਜਗਤ ਪਰਜਾਰੈ ॥ ਸੋ ਉਬਰੈ ਗੁਰ ਸਬਦੁ ਬੀਚਾਰੈ ॥੨॥ ਭ੍ਰਿੰਗ ਪਤੰਗੁ ਕੁੰਚਰੁ ਅਰੁ ਮੀਨਾ ॥ ਮਿਰਗੁ ਮਰੈ ਸਹਿ ਅਪੁਨਾ ਕੀਨਾ ॥ ਤ੍ਰਿਸਨਾ ਰਾਚਿ ਤਤੁ ਨਹੀ ਬੀਨਾ ॥੩॥ ਕਾਮੁ ਚਿਤੈ ਕਾਮਣਿ ਹਿਤਕਾਰੀ ॥ ਕ੍ਰੋਧੁ ਬਿਨਾਸੈ ਸਗਲ ਵਿਕਾਰੀ ॥ ਪਤਿ ਮਤਿ ਖੋਵਹਿ ਨਾਮੁ ਵਿਸਾਰੀ ॥੪॥ ਪਰ ਘਰਿ ਚੀਤੁ ਮਨਮੁਖਿ ਡੋਲਾਇ ॥ ਗਲਿ ਜੇਵਰੀ ਧੰਧੈ ਲਪਟਾਇ ॥ ਗੁਰਮੁਖਿ ਛੂਟਸਿ ਹਰਿ ਗੁਣ ਗਾਇ ॥੫॥ ਜਿਉ ਤਨੁ ਬਿਧਵਾ ਪਰ ਕਉ ਦੇਈ ॥ ਕਾਮਿ ਦਾਮਿ ਚਿਤੁ ਪਰ ਵਸਿ ਸੇਈ ॥ ਬਿਨੁ ਪਿਰ ਤ੍ਰਿਪਤਿ ਨ ਕਬਹੂੰ ਹੋਈ ॥੬॥ ਪੜਿ ਪੜਿ ਪੋਥੀ ਸਿੰਮ੍ਰਿਤਿ ਪਾਠਾ ॥ ਬੇਦ ਪੁਰਾਣ ਪੜੈ ਸੁਣਿ ਥਾਟਾ ॥ ਬਿਨੁ ਰਸ ਰਾਤੇ ਮਨੁ ਬਹੁ ਨਾਟਾ ॥੭॥ ਜਿਉ ਚਾਤ੍ਰਿਕ ਜਲ ਪ੍ਰੇਮ ਪਿਆਸਾ ॥ ਜਿਉ ਮੀਨਾ ਜਲ ਮਾਹਿ ਉਲਾਸਾ ॥ ਨਾਨਕ ਹਰਿ ਰਸੁ ਪੀ ਤ੍ਰਿਪਤਾਸਾ ॥੮॥੧੧॥

Leave a Reply

Powered By Indic IME