ਗਉੜੀ ਮਹਲਾ ੧ ॥ ਹਠੁ ਕਰਿ ਮਰੈ ਨ ਲੇਖੈ ਪਾਵੈ ॥ ਵੇਸ ਕਰੈ ਬਹੁ ਭਸਮ ਲਗਾਵੈ ॥ ਨਾਮੁ ਬਿਸਾਰਿ ਬਹੁਰਿ ਪਛੁਤਾਵੈ ॥੧॥ ਤੂੰ ਮਨਿ ਹਰਿ ਜੀਉ ਤੂੰ ਮਨਿ ਸੂਖ ॥ ਨਾਮੁ ਬਿਸਾਰਿ ਸਹਹਿ ਜਮ ਦੂਖ ॥੧॥ ਰਹਾਉ ॥ ਚੋਆ ਚੰਦਨ ਅਗਰ ਕਪੂਰਿ ॥ ਮਾਇਆ ਮਗਨੁ ਪਰਮ ਪਦੁ ਦੂਰਿ ॥ ਨਾਮਿ ਬਿਸਾਰਿਐ ਸਭੁ ਕੂੜੋ ਕੂਰਿ ॥੨॥ ਨੇਜੇ ਵਾਜੇ ਤਖਤਿ ਸਲਾਮੁ ॥ ਅਧਕੀ ਤ੍ਰਿਸਨਾ ਵਿਆਪੈ ਕਾਮੁ ॥ ਬਿਨੁ ਹਰਿ ਜਾਚੇ ਭਗਤਿ ਨ ਨਾਮੁ ॥੩॥ ਵਾਦਿ ਅਹੰਕਾਰਿ ਨਾਹੀ ਪ੍ਰਭ ਮੇਲਾ ॥ ਮਨੁ ਦੇ ਪਾਵਹਿ ਨਾਮੁ ਸੁਹੇਲਾ ॥ ਦੂਜੈ ਭਾਇ ਅਗਿਆਨੁ ਦੁਹੇਲਾ ॥੪॥ ਬਿਨੁ ਦਮ ਕੇ ਸਉਦਾ ਨਹੀ ਹਾਟ ॥ ਬਿਨੁ ਬੋਹਿਥ ਸਾਗਰ ਨਹੀ ਵਾਟ ॥ ਬਿਨੁ ਗੁਰ ਸੇਵੇ ਘਾਟੇ ਘਾਟਿ ॥੫॥ ਤਿਸ ਕਉ ਵਾਹੁ ਵਾਹੁ ਜਿ ਵਾਟ ਦਿਖਾਵੈ ॥ ਤਿਸ ਕਉ ਵਾਹੁ ਵਾਹੁ ਜਿ ਸਬਦੁ ਸੁਣਾਵੈ ॥ ਤਿਸ ਕਉ ਵਾਹੁ ਵਾਹੁ ਜਿ ਮੇਲਿ ਮਿਲਾਵੈ ॥੬॥ ਵਾਹੁ ਵਾਹੁ ਤਿਸ ਕਉ ਜਿਸ ਕਾ ਇਹੁ ਜੀਉ ॥ ਗੁਰ ਸਬਦੀ ਮਥਿ ਅੰਮ੍ਰਿਤੁ ਪੀਉ ॥ ਨਾਮ ਵਡਾਈ ਤੁਧੁ ਭਾਣੈ ਦੀਉ ॥੭॥ ਨਾਮ ਬਿਨਾ ਕਿਉ ਜੀਵਾ ਮਾਇ ॥ ਅਨਦਿਨੁ ਜਪਤੁ ਰਹਉ ਤੇਰੀ ਸਰਣਾਇ ॥ ਨਾਨਕ ਨਾਮਿ ਰਤੇ ਪਤਿ ਪਾਇ ॥੮॥੧੨॥

Leave a Reply

Powered By Indic IME