ਗਉੜੀ ਮਹਲਾ ੧ ॥ ਹਉਮੈ ਕਰਤ ਭੇਖੀ ਨਹੀ ਜਾਨਿਆ ॥ ਗੁਰਮੁਖਿ ਭਗਤਿ ਵਿਰਲੇ ਮਨੁ ਮਾਨਿਆ ॥੧॥ ਹਉ ਹਉ ਕਰਤ ਨਹੀ ਸਚੁ ਪਾਈਐ ॥ ਹਉਮੈ ਜਾਇ ਪਰਮ ਪਦੁ ਪਾਈਐ ॥੧॥ ਰਹਾਉ ॥ ਹਉਮੈ ਕਰਿ ਰਾਜੇ ਬਹੁ ਧਾਵਹਿ ॥ ਹਉਮੈ ਖਪਹਿ ਜਨਮਿ ਮਰਿ ਆਵਹਿ ॥੨॥ ਹਉਮੈ ਨਿਵਰੈ ਗੁਰ ਸਬਦੁ ਵੀਚਾਰੈ ॥ ਚੰਚਲ ਮਤਿ ਤਿਆਗੈ ਪੰਚ ਸੰਘਾਰੈ ॥੩॥ ਅੰਤਰਿ ਸਾਚੁ ਸਹਜ ਘਰਿ ਆਵਹਿ ॥ ਰਾਜਨੁ ਜਾਣਿ ਪਰਮ ਗਤਿ ਪਾਵਹਿ ॥੪॥ ਸਚੁ ਕਰਣੀ ਗੁਰੁ ਭਰਮੁ ਚੁਕਾਵੈ ॥ ਨਿਰਭਉ ਕੈ ਘਰਿ ਤਾੜੀ ਲਾਵੈ ॥੫॥ ਹਉ ਹਉ ਕਰਿ ਮਰਣਾ ਕਿਆ ਪਾਵੈ ॥ ਪੂਰਾ ਗੁਰੁ ਭੇਟੇ ਸੋ ਝਗਰੁ ਚੁਕਾਵੈ ॥੬॥ ਜੇਤੀ ਹੈ ਤੇਤੀ ਕਿਹੁ ਨਾਹੀ ॥ ਗੁਰਮੁਖਿ ਗਿਆਨ ਭੇਟਿ ਗੁਣ ਗਾਹੀ ॥੭॥ ਹਉਮੈ ਬੰਧਨ ਬੰਧਿ ਭਵਾਵੈ ॥ ਨਾਨਕ ਰਾਮ ਭਗਤਿ ਸੁਖੁ ਪਾਵੈ ॥੮॥੧੩॥

Leave a Reply

Powered By Indic IME