ਗਉੜੀ ਮਹਲਾ ੧ ॥ ਬੋਲਹਿ ਸਾਚੁ ਮਿਥਿਆ ਨਹੀ ਰਾਈ ॥ ਚਾਲਹਿ ਗੁਰਮੁਖਿ ਹੁਕਮਿ ਰਜਾਈ ॥ ਰਹਹਿ ਅਤੀਤ ਸਚੇ ਸਰਣਾਈ ॥੧॥ ਸਚ ਘਰਿ ਬੈਸੈ ਕਾਲੁ ਨ ਜੋਹੈ ॥ ਮਨਮੁਖ ਕਉ ਆਵਤ ਜਾਵਤ ਦੁਖੁ ਮੋਹੈ ॥੧॥ ਰਹਾਉ ॥ ਅਪਿਉ ਪੀਅਉ ਅਕਥੁ ਕਥਿ ਰਹੀਐ ॥ ਨਿਜ ਘਰਿ ਬੈਸਿ ਸਹਜ ਘਰੁ ਲਹੀਐ ॥ ਹਰਿ ਰਸਿ ਮਾਤੇ ਇਹੁ ਸੁਖੁ ਕਹੀਐ ॥੨॥ ਗੁਰਮਤਿ ਚਾਲ ਨਿਹਚਲ ਨਹੀ ਡੋਲੈ ॥ ਗੁਰਮਤਿ ਸਾਚਿ ਸਹਜਿ ਹਰਿ ਬੋਲੈ ॥ ਪੀਵੈ ਅੰਮ੍ਰਿਤੁ ਤਤੁ ਵਿਰੋਲੈ ॥੩॥ ਸਤਿਗੁਰੁ ਦੇਖਿਆ ਦੀਖਿਆ ਲੀਨੀ ॥ ਮਨੁ ਤਨੁ ਅਰਪਿਓ ਅੰਤਰ ਗਤਿ ਕੀਨੀ ॥ ਗਤਿ ਮਿਤਿ ਪਾਈ ਆਤਮੁ ਚੀਨੀ ॥੪॥ ਭੋਜਨੁ ਨਾਮੁ ਨਿਰੰਜਨ ਸਾਰੁ ॥ ਪਰਮ ਹੰਸੁ ਸਚੁ ਜੋਤਿ ਅਪਾਰ ॥ ਜਹ ਦੇਖਉ ਤਹ ਏਕੰਕਾਰੁ ॥੫॥ ਰਹੈ ਨਿਰਾਲਮੁ ਏਕਾ ਸਚੁ ਕਰਣੀ ॥ ਪਰਮ ਪਦੁ ਪਾਇਆ ਸੇਵਾ ਗੁਰ ਚਰਣੀ ॥ ਮਨ ਤੇ ਮਨੁ ਮਾਨਿਆ ਚੂਕੀ ਅਹੰ ਭ੍ਰਮਣੀ ॥੬॥ ਇਨ ਬਿਧਿ ਕਉਣੁ ਕਉਣੁ ਨਹੀ ਤਾਰਿਆ ॥ ਹਰਿ ਜਸਿ ਸੰਤ ਭਗਤ ਨਿਸਤਾਰਿਆ ॥ ਪ੍ਰਭ ਪਾਏ ਹਮ ਅਵਰੁ ਨ ਭਾਰਿਆ ॥੭॥ ਸਾਚ ਮਹਲਿ ਗੁਰਿ ਅਲਖੁ ਲਖਾਇਆ ॥ ਨਿਹਚਲ ਮਹਲੁ ਨਹੀ ਛਾਇਆ ਮਾਇਆ ॥ ਸਾਚਿ ਸੰਤੋਖੇ ਭਰਮੁ ਚੁਕਾਇਆ ॥੮॥ ਜਿਨ ਕੈ ਮਨਿ ਵਸਿਆ ਸਚੁ ਸੋਈ ॥ ਤਿਨ ਕੀ ਸੰਗਤਿ ਗੁਰਮੁਖਿ ਹੋਈ ॥ ਨਾਨਕ ਸਾਚਿ ਨਾਮਿ ਮਲੁ ਖੋਈ ॥੯॥੧੫॥
Scroll