ਗਉੜੀ ਮਹਲਾ ੧ ॥ ਰਾਮਿ ਨਾਮਿ ਚਿਤੁ ਰਾਪੈ ਜਾ ਕਾ ॥ ਉਪਜੰਪਿ ਦਰਸਨੁ ਕੀਜੈ ਤਾ ਕਾ ॥੧॥ ਰਾਮ ਨ ਜਪਹੁ ਅਭਾਗੁ ਤੁਮਾਰਾ ॥ ਜੁਗਿ ਜੁਗਿ ਦਾਤਾ ਪ੍ਰਭੁ ਰਾਮੁ ਹਮਾਰਾ ॥੧॥ ਰਹਾਉ ॥ ਗੁਰਮਤਿ ਰਾਮੁ ਜਪੈ ਜਨੁ ਪੂਰਾ ॥ ਤਿਤੁ ਘਟ ਅਨਹਤ ਬਾਜੇ ਤੂਰਾ ॥੨॥ ਜੋ ਜਨ ਰਾਮ ਭਗਤਿ ਹਰਿ ਪਿਆਰਿ ॥ ਸੇ ਪ੍ਰਭਿ ਰਾਖੇ ਕਿਰਪਾ ਧਾਰਿ ॥੩॥ ਜਿਨ ਕੈ ਹਿਰਦੈ ਹਰਿ ਹਰਿ ਸੋਈ ॥ ਤਿਨ ਕਾ ਦਰਸੁ ਪਰਸਿ ਸੁਖੁ ਹੋਈ ॥੪॥ ਸਰਬ ਜੀਆ ਮਹਿ ਏਕੋ ਰਵੈ ॥ ਮਨਮੁਖਿ ਅਹੰਕਾਰੀ ਫਿਰਿ ਜੂਨੀ ਭਵੈ ॥੫॥ ਸੋ ਬੂਝੈ ਜੋ ਸਤਿਗੁਰੁ ਪਾਏ ॥ ਹਉਮੈ ਮਾਰੇ ਗੁਰ ਸਬਦੇ ਪਾਏ ॥੬॥ ਅਰਧ ਉਰਧ ਕੀ ਸੰਧਿ ਕਿਉ ਜਾਨੈ ॥ ਗੁਰਮੁਖਿ ਸੰਧਿ ਮਿਲੈ ਮਨੁ ਮਾਨੈ ॥੭॥ ਹਮ ਪਾਪੀ ਨਿਰਗੁਣ ਕਉ ਗੁਣੁ ਕਰੀਐ ॥ ਪ੍ਰਭ ਹੋਇ ਦਇਆਲੁ ਨਾਨਕ ਜਨ ਤਰੀਐ ॥੮॥੧੬॥ ਸੋਲਹ ਅਸਟਪਦੀਆ ਗੁਆਰੇਰੀ ਗਉੜੀ ਕੀਆ ॥
Scroll