ਗਉੜੀ ਬੈਰਾਗਣਿ ਮਹਲਾ ੧ ੴ ਸਤਿਗੁਰ ਪ੍ਰਸਾਦਿ ॥ ਜਿਉ ਗਾਈ ਕਉ ਗੋਇਲੀ ਰਾਖਹਿ ਕਰਿ ਸਾਰਾ ॥ ਅਹਿਨਿਸਿ ਪਾਲਹਿ ਰਾਖਿ ਲੇਹਿ ਆਤਮ ਸੁਖੁ ਧਾਰਾ ॥੧॥ ਇਤ ਉਤ ਰਾਖਹੁ ਦੀਨ ਦਇਆਲਾ ॥ ਤਉ ਸਰਣਾਗਤਿ ਨਦਰਿ ਨਿਹਾਲਾ ॥੧॥ ਰਹਾਉ ॥ ਜਹ ਦੇਖਉ ਤਹ ਰਵਿ ਰਹੇ ਰਖੁ ਰਾਖਨਹਾਰਾ ॥ ਤੂੰ ਦਾਤਾ ਭੁਗਤਾ ਤੂੰਹੈ ਤੂੰ ਪ੍ਰਾਣ ਅਧਾਰਾ ॥੨॥ ਕਿਰਤੁ ਪਇਆ ਅਧ ਊਰਧੀ ਬਿਨੁ ਗਿਆਨ ਬੀਚਾਰਾ ॥ ਬਿਨੁ ਉਪਮਾ ਜਗਦੀਸ ਕੀ ਬਿਨਸੈ ਨ ਅੰਧਿਆਰਾ ॥੩॥ ਜਗੁ ਬਿਨਸਤ ਹਮ ਦੇਖਿਆ ਲੋਭੇ ਅਹੰਕਾਰਾ ॥ ਗੁਰ ਸੇਵਾ ਪ੍ਰਭੁ ਪਾਇਆ ਸਚੁ ਮੁਕਤਿ ਦੁਆਰਾ ॥੪॥ ਨਿਜ ਘਰਿ ਮਹਲੁ ਅਪਾਰ ਕੋ ਅਪਰੰਪਰੁ ਸੋਈ ॥ ਬਿਨੁ ਸਬਦੈ ਥਿਰੁ ਕੋ ਨਹੀ ਬੂਝੈ ਸੁਖੁ ਹੋਈ ॥੫॥ ਕਿਆ ਲੈ ਆਇਆ ਲੇ ਜਾਇ ਕਿਆ ਫਾਸਹਿ ਜਮ ਜਾਲਾ ॥ ਡੋਲੁ ਬਧਾ ਕਸਿ ਜੇਵਰੀ ਆਕਾਸਿ ਪਤਾਲਾ ॥੬॥ ਗੁਰਮਤਿ ਨਾਮੁ ਨ ਵੀਸਰੈ ਸਹਜੇ ਪਤਿ ਪਾਈਐ ॥ ਅੰਤਰਿ ਸਬਦੁ ਨਿਧਾਨੁ ਹੈ ਮਿਲਿ ਆਪੁ ਗਵਾਈਐ ॥੭॥ ਨਦਰਿ ਕਰੇ ਪ੍ਰਭੁ ਆਪਣੀ ਗੁਣ ਅੰਕਿ ਸਮਾਵੈ ॥ ਨਾਨਕ ਮੇਲੁ ਨ ਚੂਕਈ ਲਾਹਾ ਸਚੁ ਪਾਵੈ ॥੮॥੧॥੧੭॥

Leave a Reply

Powered By Indic IME