ਰਾਗੁ ਗਉੜੀ ਗੁਆਰੇਰੀ ਮਹਲਾ ੩ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਮਨ ਕਾ ਸੂਤਕੁ ਦੂਜਾ ਭਾਉ ॥ ਭਰਮੇ ਭੂਲੇ ਆਵਉ ਜਾਉ ॥੧॥ ਮਨਮੁਖਿ ਸੂਤਕੁ ਕਬਹਿ ਨ ਜਾਇ ॥ ਜਿਚਰੁ ਸਬਦਿ ਨ ਭੀਜੈ ਹਰਿ ਕੈ ਨਾਇ ॥੧॥ ਰਹਾਉ ॥ ਸਭੋ ਸੂਤਕੁ ਜੇਤਾ ਮੋਹੁ ਆਕਾਰੁ ॥ ਮਰਿ ਮਰਿ ਜੰਮੈ ਵਾਰੋ ਵਾਰ ॥੨॥ ਸੂਤਕੁ ਅਗਨਿ ਪਉਣੈ ਪਾਣੀ ਮਾਹਿ ॥ ਸੂਤਕੁ ਭੋਜਨੁ ਜੇਤਾ ਕਿਛੁ ਖਾਹਿ ॥੩॥ ਸੂਤਕਿ ਕਰਮ ਨ ਪੂਜਾ ਹੋਇ ॥ ਨਾਮਿ ਰਤੇ ਮਨੁ ਨਿਰਮਲੁ ਹੋਇ ॥੪॥ ਸਤਿਗੁਰੁ ਸੇਵਿਐ ਸੂਤਕੁ ਜਾਇ ॥ ਮਰੈ ਨ ਜਨਮੈ ਕਾਲੁ ਨ ਖਾਇ ॥੫॥ ਸਾਸਤ ਸਿੰਮ੍ਰਿਤਿ ਸੋਧਿ ਦੇਖਹੁ ਕੋਇ ॥ ਵਿਣੁ ਨਾਵੈ ਕੋ ਮੁਕਤਿ ਨ ਹੋਇ ॥੬॥ ਜੁਗ ਚਾਰੇ ਨਾਮੁ ਉਤਮੁ ਸਬਦੁ ਬੀਚਾਰਿ ॥ ਕਲਿ ਮਹਿ ਗੁਰਮੁਖਿ ਉਤਰਸਿ ਪਾਰਿ ॥੭॥ ਸਾਚਾ ਮਰੈ ਨ ਆਵੈ ਜਾਇ ॥ ਨਾਨਕ ਗੁਰਮੁਖਿ ਰਹੈ ਸਮਾਇ ॥੮॥੧॥

Leave a Reply

Powered By Indic IME