ਗਉੜੀ ਮਹਲਾ ੩ ॥ ਬ੍ਰਹਮਾ ਮੂਲੁ ਵੇਦ ਅਭਿਆਸਾ ॥ ਤਿਸ ਤੇ ਉਪਜੇ ਦੇਵ ਮੋਹ ਪਿਆਸਾ ॥ ਤ੍ਰੈ ਗੁਣ ਭਰਮੇ ਨਾਹੀ ਨਿਜ ਘਰਿ ਵਾਸਾ ॥੧॥ ਹਮ ਹਰਿ ਰਾਖੇ ਸਤਿਗੁਰੂ ਮਿਲਾਇਆ ॥ ਅਨਦਿਨੁ ਭਗਤਿ ਹਰਿ ਨਾਮੁ ਦ੍ਰਿੜਾਇਆ ॥੧॥ ਰਹਾਉ ॥ ਤ੍ਰੈ ਗੁਣ ਬਾਣੀ ਬ੍ਰਹਮ ਜੰਜਾਲਾ ॥ ਪੜਿ ਵਾਦੁ ਵਖਾਣਹਿ ਸਿਰਿ ਮਾਰੇ ਜਮਕਾਲਾ ॥ ਤਤੁ ਨ ਚੀਨਹਿ ਬੰਨਹਿ ਪੰਡ ਪਰਾਲਾ ॥੨॥ ਮਨਮੁਖ ਅਗਿਆਨਿ ਕੁਮਾਰਗਿ ਪਾਏ ॥ ਹਰਿ ਨਾਮੁ ਬਿਸਾਰਿਆ ਬਹੁ ਕਰਮ ਦ੍ਰਿੜਾਏ ॥ ਭਵਜਲਿ ਡੂਬੇ ਦੂਜੈ ਭਾਏ ॥੩॥ ਮਾਇਆ ਕਾ ਮੁਹਤਾਜੁ ਪੰਡਿਤੁ ਕਹਾਵੈ ॥ ਬਿਖਿਆ ਰਾਤਾ ਬਹੁਤੁ ਦੁਖੁ ਪਾਵੈ ॥ ਜਮ ਕਾ ਗਲਿ ਜੇਵੜਾ ਨਿਤ ਕਾਲੁ ਸੰਤਾਵੈ ॥੪॥ਗੁਰਮੁਖਿ ਜਮਕਾਲੁ ਨੇੜਿ ਨ ਆਵੈ ॥ ਹਉਮੈ ਦੂਜਾ ਸਬਦਿ ਜਲਾਵੈ ॥ ਨਾਮੇ ਰਾਤੇ ਹਰਿ ਗੁਣ ਗਾਵੈ ॥੫॥ ਮਾਇਆ ਦਾਸੀ ਭਗਤਾ ਕੀ ਕਾਰ ਕਮਾਵੈ ॥ ਚਰਣੀ ਲਾਗੈ ਤਾ ਮਹਲੁ ਪਾਵੈ ॥ ਸਦ ਹੀ ਨਿਰਮਲੁ ਸਹਜਿ ਸਮਾਵੈ ॥੬॥ ਹਰਿ ਕਥਾ ਸੁਣਹਿ ਸੇ ਧਨਵੰਤ ਦਿਸਹਿ ਜੁਗ ਮਾਹੀ ॥ ਤਿਨ ਕਉ ਸਭਿ ਨਿਵਹਿ ਅਨਦਿਨੁ ਪੂਜ ਕਰਾਹੀ ॥ ਸਹਜੇ ਗੁਣ ਰਵਹਿ ਸਾਚੇ ਮਨ ਮਾਹੀ ॥੭॥ ਪੂਰੈ ਸਤਿਗੁਰਿ ਸਬਦੁ ਸੁਣਾਇਆ ॥ ਤ੍ਰੈ ਗੁਣ ਮੇਟੇ ਚਉਥੈ ਚਿਤੁ ਲਾਇਆ ॥ ਨਾਨਕ ਹਉਮੈ ਮਾਰਿ ਬ੍ਰਹਮ ਮਿਲਾਇਆ ॥੮॥੪॥
Scroll