ਗਉੜੀ ਮਹਲਾ ੩ ॥ ਬ੍ਰਹਮਾ ਵੇਦੁ ਪੜੈ ਵਾਦੁ ਵਖਾਣੈ ॥ ਅੰਤਰਿ ਤਾਮਸੁ ਆਪੁ ਨ ਪਛਾਣੈ ॥ ਤਾ ਪ੍ਰਭੁ ਪਾਏ ਗੁਰ ਸਬਦੁ ਵਖਾਣੈ ॥੧॥ ਗੁਰ ਸੇਵਾ ਕਰਉ ਫਿਰਿ ਕਾਲੁ ਨ ਖਾਇ ॥ ਮਨਮੁਖ ਖਾਧੇ ਦੂਜੈ ਭਾਇ ॥੧॥ ਰਹਾਉ ॥ ਗੁਰਮੁਖਿ ਪ੍ਰਾਣੀ ਅਪਰਾਧੀ ਸੀਧੇ ॥ ਗੁਰ ਕੈ ਸਬਦਿ ਅੰਤਰਿ ਸਹਜਿ ਰੀਧੇ ॥ ਮੇਰਾ ਪ੍ਰਭੁ ਪਾਇਆ ਗੁਰ ਕੈ ਸਬਦਿ ਸੀਧੇ ॥੨॥ ਸਤਿਗੁਰਿ ਮੇਲੇ ਪ੍ਰਭਿ ਆਪਿ ਮਿਲਾਏ ॥ ਮੇਰੇ ਪ੍ਰਭ ਸਾਚੇ ਕੈ ਮਨਿ ਭਾਏ ॥ ਹਰਿ ਗੁਣ ਗਾਵਹਿ ਸਹਜਿ ਸੁਭਾਏ ॥੩॥ ਬਿਨੁ ਗੁਰ ਸਾਚੇ ਭਰਮਿ ਭੁਲਾਏ ॥ ਮਨਮੁਖ ਅੰਧੇ ਸਦਾ ਬਿਖੁ ਖਾਏ ॥ ਜਮ ਡੰਡੁ ਸਹਹਿ ਸਦਾ ਦੁਖੁ ਪਾਏ ॥੪॥ਜਮੂਆ ਨ ਜੋਹੈ ਹਰਿ ਕੀ ਸਰਣਾਈ ॥ ਹਉਮੈ ਮਾਰਿ ਸਚਿ ਲਿਵ ਲਾਈ ॥ ਸਦਾ ਰਹੈ ਹਰਿ ਨਾਮਿ ਲਿਵ ਲਾਈ ॥੫॥ ਸਤਿਗੁਰੁ ਸੇਵਹਿ ਸੇ ਜਨ ਨਿਰਮਲ ਪਵਿਤਾ ॥ ਮਨ ਸਿਉ ਮਨੁ ਮਿਲਾਇ ਸਭੁ ਜਗੁ ਜੀਤਾ ॥ ਇਨ ਬਿਧਿ ਕੁਸਲੁ ਤੇਰੈ ਮੇਰੇ ਮੀਤਾ ॥੬॥ ਸਤਿਗੁਰੂ ਸੇਵੇ ਸੋ ਫਲੁ ਪਾਏ ॥ ਹਿਰਦੈ ਨਾਮੁ ਵਿਚਹੁ ਆਪੁ ਗਵਾਏ ॥ ਅਨਹਦ ਬਾਣੀ ਸਬਦੁ ਵਜਾਏ ॥੭॥ ਸਤਿਗੁਰ ਤੇ ਕਵਨੁ ਕਵਨੁ ਨ ਸੀਧੋ ਮੇਰੇ ਭਾਈ ॥ ਭਗਤੀ ਸੀਧੇ ਦਰਿ ਸੋਭਾ ਪਾਈ ॥ ਨਾਨਕ ਰਾਮ ਨਾਮਿ ਵਡਿਆਈ ॥੮॥੫॥
Scroll