ਗਉੜੀ ਮਹਲਾ ੩ ॥ ਤ੍ਰੈ ਗੁਣ ਵਖਾਣੈ ਭਰਮੁ ਨ ਜਾਇ ॥ ਬੰਧਨ ਨ ਤੂਟਹਿ ਮੁਕਤਿ ਨ ਪਾਇ ॥ ਮੁਕਤਿ ਦਾਤਾ ਸਤਿਗੁਰੁ ਜੁਗ ਮਾਹਿ ॥੧॥ ਗੁਰਮੁਖਿ ਪ੍ਰਾਣੀ ਭਰਮੁ ਗਵਾਇ ॥ ਸਹਜ ਧੁਨਿ ਉਪਜੈ ਹਰਿ ਲਿਵ ਲਾਇ ॥੧॥ ਰਹਾਉ ॥ ਤ੍ਰੈ ਗੁਣ ਕਾਲੈ ਕੀ ਸਿਰਿ ਕਾਰਾ ॥ ਨਾਮੁ ਨ ਚੇਤਹਿ ਉਪਾਵਣਹਾਰਾ ॥ ਮਰਿ ਜੰਮਹਿ ਫਿਰਿ ਵਾਰੋ ਵਾਰਾ ॥੨॥ ਅੰਧੇ ਗੁਰੂ ਤੇ ਭਰਮੁ ਨ ਜਾਈ ॥ ਮੂਲੁ ਛੋਡਿ ਲਾਗੇ ਦੂਜੈ ਭਾਈ ॥ ਬਿਖੁ ਕਾ ਮਾਤਾ ਬਿਖੁ ਮਾਹਿ ਸਮਾਈ ॥੩॥ ਮਾਇਆ ਕਰਿ ਮੂਲੁ ਜੰਤ੍ਰ ਭਰਮਾਏ ॥ ਹਰਿ ਜੀਉ ਵਿਸਰਿਆ ਦੂਜੈ ਭਾਏ ॥ ਜਿਸੁ ਨਦਰਿ ਕਰੇ ਸੋ ਪਰਮ ਗਤਿ ਪਾਏ ॥੪॥ ਅੰਤਰਿ ਸਾਚੁ ਬਾਹਰਿ ਸਾਚੁ ਵਰਤਾਏ ॥ ਸਾਚੁ ਨ ਛਪੈ ਜੇ ਕੋ ਰਖੈ ਛਪਾਏ ॥ ਗਿਆਨੀ ਬੂਝਹਿ ਸਹਜਿ ਸੁਭਾਏ ॥੫॥ ਗੁਰਮੁਖਿ ਸਾਚਿ ਰਹਿਆ ਲਿਵ ਲਾਏ ॥ ਹਉਮੈ ਮਾਇਆ ਸਬਦਿ ਜਲਾਏ ॥ ਮੇਰਾ ਪ੍ਰਭੁ ਸਾਚਾ ਮੇਲਿ ਮਿਲਾਏ ॥੬॥ ਸਤਿਗੁਰੁ ਦਾਤਾ ਸਬਦੁ ਸੁਣਾਏ ॥ ਧਾਵਤੁ ਰਾਖੈ ਠਾਕਿ ਰਹਾਏ ॥ ਪੂਰੇ ਗੁਰ ਤੇ ਸੋਝੀ ਪਾਏ ॥੭॥ ਆਪੇ ਕਰਤਾ ਸ੍ਰਿਸਟਿ ਸਿਰਜਿ ਜਿਨਿ ਗੋਈ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥ ਨਾਨਕ ਗੁਰਮੁਖਿ ਬੂਝੈ ਕੋਈ ॥੮॥੬॥
Scroll